GTA News Media

Top Info Bar
22.1°C Toronto Loading date...
Health

ਵੱਡੀ ਇਲਾਇਚੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ

ਵੱਡੀ ਇਲਾਇਚੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ
Share this post via:

ਵੱਡੀ ਇਲਾਇਚੀ ਦਾ ਸੇਵਨ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਮਸਾਲਿਆਂ ਦੇ ਰੂਪ ‘ਚ ਇਸਤੇਮਾਲ ਹੋਣ ਵਾਲੀ ਵੱਡੀ ਇਲਾਇਚੀ ਖਾਣੇ ਦਾ ਸੁਆਦ ਵਧਾਉਣ ਦੇ ਨਾਲ-ਨਾਲ ਸਰੀਰ ਦੀਆਂ ਕਈ ਬਿਮਾਰੀਆਂ ਨੂੰ ਦੂਰ ਕਰਦੀ ਹੈ।

ਗਲੇ ਦੇ ਰੋਗ ਤੇ ਕੈਂਸਰ ਲਈ ਫਾਇਦੇਮੰਦ

ਮੋਟੀ ਇਲਾਇਚੀ ਦੇ ਛਿਲਕੇ ਤੇ ਦਾਲਚੀਨੀ ਨੂੰ ਪਾਣੀ ਵਿਚ ਉਬਾਲ ਕੇ ਰੋਜ਼ਾਨਾ ਇਸ ਪਾਣੀ ਦੇ ਗਰਾਰੇ ਕਰਨ ਨਾਲ ਇਨਫਲੂਏਂਜ਼ਾ ਦੀ ਪਹਿਲੀ ਹਾਲਤ ਵਿਚ ਗਲੇ ਦੀਆਂ ਤਕਲੀਫ਼ਾਂ ਨੂੰ ਦੂਰ ਕੀਤਾ ਜਾ ਸਕਦਾ ਹੈ। ਕਾਲੀ ਇਲਾਇਚੀ ਵਿੱਚ ਕੈਂਸਰ ਨਾਲ ਲੜਨ ਦਾ ਗੁਣ ਮੌਜੂਦ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਹ ਕੈਂਸਰ ਕੋਸ਼ਿਕਾਵਾਂ ਨੂੰ ਵਧਣ ਤੋਂ ਰੋਕਦਾ ਹੈ।

ਖੰਘ ਅਤੇ ਮੂੰਹ ਦੇ ਛਾਲਿਆਂ ‘ਚ ਫਾਇਦੇਮੰਦ

ਵੱਡੀ ਇਲਾਇਚੀ ਤੇ ਛੋਟੀ ਇਲਾਇਚੀ ਦਾ ਮਿਸ਼ਰਣ ਦੋ-ਦੋ ਗ੍ਰਾਮ ਸਵੇਰੇ-ਸ਼ਾਮ ਤਾਜ਼ੇ ਪਾਣੀ ਨਾਲ ਲਓ। ਇਸ ਮਿਸ਼ਰਣ ਨੂੰ ਲੈਣ ਨਾਲ ਹਰ ਤਰ੍ਹਾਂ ਦੀ ਖੰਘ ਤੋਂ ਨਿਜ਼ਾਤ ਮਿਲ ਜਾਂਦਾ ਹੈ। ਮੂੰਹ ਦੇ ਛਾਲੇ ਦੂਰ ਕਰਨ ਲਈ ਜੀਰਾ ਅਤੇ ਵੱਡੀ ਇਲਾਇਚੀ ਨੂੰ ਬਰਾਬਰ ਮਾਤਰਾ ‘ਚ ਪੀਸ ਲਵੋ। ਇਸ ਮਿਸ਼ਰਣ ਦੇ ਦਿਨ ‘ਚ ਇਕ-ਦੋ ਚਮਚ ਖਾਣ ਨਾਲ ਮੂੰਹ ਦੇ ਛਾਲੇ ਦੂਰ ਹੋ ਜਾਂਦੇ ਹਨ।

ਸਿਰ ਦਰਦ ਤੋਂ ਰਾਹਤ

ਅਕਸਰ ਸਿਰ ਦਰਦ ਹੋਣਾ ਸ਼ੁਰੂ ਹੋ ਜਾਂਦਾ ਹੈ ਅਤੇ ਹੌਲੀ-ਹੌਲੀ ਵਧਦਾ ਜਾਂਦਾ ਹੈ। ਕਾਲੀ ਇਲਾਇਚੀ ਦੇ ਸੇਵਨ ਨਾਲ ਸਿਰ ਦਰਦ ਦੇ ਨਾਲ ਹੀ ਥਕਾਵਟ ਨੂੰ ਵੀ ਦੂਰ ਕੀਤਾ ਜਾ ਸਕਦਾ ਹੈ।

ਲੀਵਰ ਦੀ ਸਮੱਸਿਆ ਕਰੇ ਠੀਕ

ਵੱਡੀ ਇਲਾਇਚੀ ਨੂੰ ਰਾਈ ‘ਚ ਮਿਲਾ ਕੇ ਖਾਣ ਨਾਲ ਲਿਵਰ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਰੋਜ਼ਾਨਾ 8-10 ਮੋਟੀਆਂ ਇਲਾਇਚੀਆਂ ਦੇ ਬੀਜਾਂ ਦਾ ਸੇਵਨ ਪਾਚਨ ਸ਼ਕਤੀ ਨੂੰ ਵੀ ਵਧਾਉਂਦਾ ਹੈ।

ਬਲੱਡ ਪ੍ਰੈਸ਼ਰ ਕੰਟਰੋਲ

ਰੋਜ਼ਾਨਾ ਵੱਡੀ ਇਲਾਇਚੀ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਨੂੰ ਯੂਰਿਨਰੀ ਹੈਲਥ ਲਈ ਕਾਫ਼ੀ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਸੇਵਨ ਨਾਲ ਬਲੱਡ ਪ੍ਰੈਸ਼ਰ ਅਤੇ ਗੁਰਦੇ ਦੀ ਸਮੱਸਿਆ ਦੂਰ ਹੋ ਜਾਂਦੀ ਹੈ।

ਵਾਲਾਂ ਲਈ ਫ਼ਾਇਦੇਮੰਦ
ਵੱਡੀ ਇਲਾਇਚੀ ਵਾਲਾਂ ਨੂੰ ਲੰਮਾ, ਕਾਲਾ ਅਤੇ ਸੰਘਣਾ ਬਣਾਉਣ ਵਿਚ ਮਦਦ ਕਰਦੀ ਹੈ। ਰੋਜ਼ਾਨਾ ਇਸ ਦੀ ਵਰਤੋਂ ਕਰਨ ਨਾਲ ਵਾਲ ਝੜਨਾ ਬੰਦ ਹੋ ਜਾਂਦੇ ਹਨ। ਮੋਟੀ ਇਲਾਇਚੀ ਵਿਚ ਐਂਟੀਆਕਸੀਡੇਂਟ ਗੁਣ ਹੁੰਦੇ ਹਨ, ਜੋ ਵਾਲਾਂ ਦੀ ਸਮੱਸਿਆਵਾਂ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ।

ਗੈਸ ਤੇ ਉਲਟੀਆਂ ਤੋਂ ਰਾਹਤ

ਗੈਸ ਤੇ ਉਲਟੀਆਂ ਤੋਂ ਰਾਹਤ ਪਾਉਣ ਲਈ ਸਭ ਤੋਂ ਪਹਿਲਾਂ ਵੱਡੀ ਇਲਾਇਚੀ ਅਤੇ ਅਜਵਾਇਣ ਨੂੰ ਲੈ ਕੇ ਪਾਣੀ ‘ਚ ਚੰਗੀ ਤਰ੍ਹਾਂ ਉਬਾਲ ਲਓ। ਹੁਣ ਇਸ ਨੂੰ ਪੁਣ ਕੇ ਇਸ ‘ਚ ਥੋੜ੍ਹਾ ਜਿਹਾ ਕਾਲਾ ਲੂਣ ਤੇ ਹਿੰਗ ਮਿਲਾ ਕੇ ਕੋਸਾ ਕਰ ਕੇ ਪੀਵ ਲਓ। ਅਜਿਹਾ ਕਰਨ ਨਾਲ ਢਿੱਡ ਦੀ ਗੈਸ ਤੇ ਉਲਟੀਆਂ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਚਮਕਦਾਰ ਚਮੜੀ
ਵੱਡੀ ਇਲਾਇਚੀ ਤੁਹਾਡੀ ਚਮੜੀ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਖਾਣ ਨਾਲ ਚਮੜੀ ਚਮਕਦਾਰ ਬਣਦੀ ਹੈ ਅਤੇ ਚਿਹਰੇ ‘ਤੇ ਨਿਕਲਣ ਵਾਲੇ ਮੁਹਾਸਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।