ਹੀਮੋਗਲੋਬਿਨ ਦੀ ਕਮੀ ਇਸ ਤਰ੍ਹਾਂ ਕਰੋ ਦੂਰ
ਜੇਕਰ ਸਾਡੇ ਖੂਨ ‘ਚ ਹੀਮੋਗਲੋਬਿਨ ਦੀ ਕਮੀ ਹੋ ਜਾਵੇ ਤਾਂ ਸਰੀਰ ‘ਚ ਕਮਜ਼ੋਰੀ ਆਉਣ ਲੱਗਦੀ ਹੈ। ਰੋਜ਼ਾਨਾ ਜ਼ਿੰਦਗੀ ਦੀਆਂ ਆਮ ਗਤੀਵਿਧੀਆਂ ਕਰਨੀਆਂ ਮੁਸ਼ਕਿਲ ਹੋ ਜਾਂਦੀਆਂ ਹਨ। ਹੀਮੋਗਲੋਬਿਨ ਖੂਨ ਦੇ ਸੈੱਲਾਂ ਵਿੱਚ ਮੌਜੂਦ ਆਇਰਨ ਅਧਾਰਿਤ ਪ੍ਰੋਟੀਨ ਹੈ। ਜੋ ਸਰੀਰ ਦੇ ਸਾਰੇ ਅੰਗਾਂ ਤੱਕ ਆਕਸੀਜਨ ਪਹੁੰਚਾਉਣ ਦਾ ਕੰਮ ਕਰਦਾ ਹੈ। ਇਸ ਦੇ ਲਈ ਤੁਹਾਨੂੰ ਕੁਝ ਆਇਰਨ ਭਰਪੂਰ ਭੋਜਨਾਂ ਦਾ ਸੇਵਨ ਕਰਨਾ ਹੋਵੇਗਾ, ਤਾਂ ਹੀ ਹੀਮੋਗਲੋਬਿਨ ਦੀ ਕਮੀ ਨੂੰ ਦੂਰ ਕਰਨਾ ਸੰਭਵ ਹੋਵੇਗਾ।
ਪਿਸਤਾ ਦਾ ਸੁਆਦ ਬਹੁਤ ਸਾਰੇ ਲੋਕਾਂ ਨੂੰ ਇਸ ਵੱਲ ਆਕਰਸ਼ਿਤ ਕਰਦਾ ਹੈ। ਇੱਕ ਮੁੱਠੀ ਭਰ ਪਿਸਤਾ ਵਿੱਚ 1.11 ਮਿਲੀਗ੍ਰਾਮ ਆਇਰਨ ਪਾਇਆ ਜਾਂਦਾ ਹੈ। ਜੇਕਰ ਤੁਸੀਂ ਇਸ ਨੂੰ ਨਿਯਮਤ ਭੋਜਨ ‘ਚ ਸ਼ਾਮਿਲ ਕਰਦੇ ਹੋ, ਤਾਂ ਸਰੀਰ ‘ਚ ਆਇਰਨ ਵਧੇਗਾ, ਜਿਸ ਨਾਲ ਹੀਮੋਗਲੋਬਿਨ ਦੀ ਕਮੀ ਦੂਰ ਹੋ ਜਾਵੇਗੀ।
ਕਾਜੂ ਦੀ ਇੱਕ ਮੁੱਠੀ ਭਰ ਕਾਜੂ ਵਿੱਚ ਲਗਭਗ 1.89 ਮਿਲੀਗ੍ਰਾਮ ਆਇਰਨ ਹੁੰਦਾ ਹੈ। ਇਹ ਆਇਰਨ ਅਤੇ ਹੀਮੋਗਲੋਬਿਨ ਦੀ ਕਮੀ ਨੂੰ ਦੂਰ ਕਰਨ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਹੈ।
ਅਕਸਰ ਕਿਹਾ ਜਾਂਦਾ ਹੈ ਕਿ ਦਿਮਾਗ ਨੂੰ ਤੇਜ਼ ਕਰਨ ਲਈ ਸਾਨੂੰ ਰੋਜ਼ਾਨਾ ਬਦਾਮ ਖਾਣੇ ਚਾਹੀਦੇ ਹਨ। ਪਰ ਜੇਕਰ ਤੁਹਾਡਾ ਸਰੀਰ ਹੀਮੋਗਲੋਬਿਨ ਦੀ ਕਮੀ ਕਾਰਨ ਕਮਜ਼ੋਰ ਹੋ ਗਿਆ ਹੈ ਤਾਂ ਹਰ ਰੋਜ਼ ਸਵੇਰੇ ਭਿੱਜੇ ਹੋਏ ਬਦਾਮ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦੇ ਹਨ।