GTA News Media

Top Info Bar
22.1°C Toronto Loading date...
India

ਦਿੱਲੀ ਲੋਕ ਸਭਾ ਚੋਣਾਂ ‘ਚ ‘ਆਪ’ ਅਤੇ ਕਾਂਗਰਸ ਲੜਨਗੇ ਇਕੱਠੇ

ਦਿੱਲੀ ਲੋਕ ਸਭਾ ਚੋਣਾਂ ‘ਚ ‘ਆਪ’ ਅਤੇ ਕਾਂਗਰਸ ਲੜਨਗੇ ਇਕੱਠੇ
Share this post via:

ਦਿੱਲੀ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਇਕੱਠੇ ਲੜਨਗੇ। ਆਮ ਆਦਮੀ ਪਾਰਟੀ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਅੱਜ ਦਿੱਲੀ ਵਿੱਚ ਸਾਂਝੀ ਪ੍ਰੈਸ ਕਾਨਫਰੰਸ ਕਰਨਗੇ। ਲੋਕ ਸਭਾ ਚੋਣਾਂ 2024 ਲਈ ਸੀਟਾਂ ਦੀ ਵੰਡ ਬਾਰੇ ਐਲਾਨ ਹੋਣ ਦੀ ਉਮੀਦ ਹੈ।

ਆਮ ਆਦਮੀ ਪਾਰਟੀ ਚਾਰ ਸੀਟਾਂ ‘ਤੇ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜ ਸਕਦੀ ਹੈ। ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਤਿੰਨ ਸੀਟਾਂ ਦੀ ਪੇਸ਼ਕਸ਼ ਕੀਤੀ ਸੀ। ਇਸ ‘ਤੇ ਲਗਭਗ ਸਹਿਮਤੀ ਬਣੀ ਹੋਈ ਹੈ। ਰਿਪੋਰਟ ਮੁਤਾਬਕ ਆਮ ਆਦਮੀ ਪਾਰਟੀ ਨੇ ਚਾਂਦਨੀ ਚੌਕ ਸੀਟ ਕਾਂਗਰਸ ਨੂੰ ਦੇਣ ਦਾ ਪ੍ਰਸਤਾਵ ਰੱਖਿਆ ਹੈ। ਇਸ ਤੋਂ ਇਲਾਵਾ ਪੂਰਬੀ ਦਿੱਲੀ ਅਤੇ ਉੱਤਰ ਪੂਰਬ ਦੀਆਂ ਸੀਟਾਂ ਕਾਂਗਰਸ ਨੂੰ ਦੇਣ ਦਾ ਪ੍ਰਸਤਾਵ ਵੀ ਰੱਖਿਆ ਗਿਆ ਹੈ। ਦੋਵੇਂ ਪਾਰਟੀਆਂ ‘ਆਪ’ ਵੱਲੋਂ ਤਿੰਨ ਸੀਟਾਂ ਦੀ ਪੇਸ਼ਕਸ਼ ‘ਤੇ ਸਹਿਮਤ ਹੋ ਗਈਆਂ ਹਨ।

ਅਜਿਹੇ ‘ਚ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜ ਸਕਦੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨਵੀਂ ਦਿੱਲੀ, ਦੱਖਣੀ ਦਿੱਲੀ, ਪੱਛਮੀ ਦਿੱਲੀ ਅਤੇ ਉੱਤਰ ਪੱਛਮੀ ਦਿੱਲੀ ਸੀਟਾਂ ਤੋਂ ਚੋਣ ਲੜ ਸਕਦੀ ਹੈ। ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਜੋ ਅੱਜ ਵੀ ਹੋ ਸਕਦਾ ਹੈ।