GTA News Media

Top Info Bar
22.1°C Toronto Loading date...
India

ਪ੍ਰਧਾਨ ਮੰਤਰੀ ਮੋਦੀ ਨੇ ਅੱਜ ‘ਵੀਰ ਬਾਲ ਦਿਵਸ’ ਮਨਾ ਕੇ ਸਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜ਼ਲੀ

ਪ੍ਰਧਾਨ ਮੰਤਰੀ ਮੋਦੀ ਨੇ ਅੱਜ ‘ਵੀਰ ਬਾਲ ਦਿਵਸ’ ਮਨਾ ਕੇ ਸਹਿਬਜ਼ਾਦਿਆਂ ਨੂੰ ਦਿੱਤੀ ਸ਼ਰਧਾਂਜ਼ਲੀ
Share this post via:

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਛੋਟੋ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਦੇ ਪ੍ਰੋਗਰਾਮ ਵਿਚ ਹਿੱਸਾ ਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਦੀਪ ਸਿੰਘ ਪੁਰੀ, ਇਕਬਾਲ ਸਿੰਘ ਲਾਲਪੁਰ ਆਦਿ ਨੇਤਾਵਾਂ ਨੇ ਵੀ ਸ਼ਿਰਕਤ ਕੀਤੀ। ਇਸ ਸਮਾਗਮ ‘ਚ 319 ਛੋਟੇ ਬੱਚਿਆਂ ਨੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਸ਼ਬਦ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ।

 

ਇਸ ਮੌਕੇ ਕਰੀਬ 3 ਹਜ਼ਾਰ ਬੱਚਿਆਂ ਨੇ ਮਾਰਚ ਪਾਸਟ ਕੀਤਾ , ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਹਰੀ ਝੰਡੀ ਵਿਖਾਈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਬਿਆਨ ਜਾਰੀ ਕਰਕੇ ਕਿਹਾ ਗਿਆ ਹੈ ਕਿ ਸਰਕਾਰ ਦੇ ਇਸ ਪ੍ਰੋਗਰਾਮ ਦਾ ਉਦੇਸ਼ ਨਾਗਰਿਕਾਂ ਅਤੇ ਵਿਸ਼ੇਸ਼ ਰੂਪ ਨਾਲ ਛੋਟੇ ਬੱਚਿਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੇ ਮਿਸਾਲੀ ਸਾਹਸ ਬਾਰੇ ਦੱਸਣਾ ਹੈ।