ਨਵੀਂ ਦਿੱਲੀ: ਰੇਲ ਰੋਕੋ ਅੰਦੋਲਨ ਤੋਂ ਬਾਅਦ ਹੁਣ ਕਿਸਾਨ 26 ਅਕਤੂਬਰ ਨੂੰ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦੀ ਜੋਰਾ –ਸ਼ੋਰਾ ਨਾਲ ਤਿਆਰੀ ‘ਚ ਲੱਗੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ‘ਚ ਹੋਈ ਹਿੰਸਾ ਤੇ 11 ਮਹੀਨਿਆਂ ਦੇ ਕਿਸਾਨ ਅੰਦੋਲਨ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤਗੀ ਤੇ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ 26 ਅਕਤੂਬਰ ਨੂੰ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ।
ਦੱਸ ਦਈਏ ਕਿ 26 ਅਕਤੂਬਰ ਨੂੰ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ਜਾ ਰਹੇ ਹਨ। ਲਖਨਊ ‘ਚ ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਪੰਚਾਇਤ ਹੁਣ 22 ਨਵੰਬਰ ਨੂੰ ਹੋਵੇਗੀ। ਪਹਿਲਾਂ ਇਹ ਮਹਾਪੰਚਾਇਤ 26 ਅਕਤੂਬਰ ਨੂੰ ਹੋਣੀ ਸੀ ਪਰ ਇਸ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ। ਇਹ ਨਿਰਣੇ ਖਰਾਬ ਮੌਸਮ ਤੇ ਖੇਤਾਂ ‘ਚ ਫਸਲਾਂ ਪੱਕਣ ਤੇ ਵਾਢੀ ਦੇ ਸੀਜ਼ਨ ਨੂੰ ਧਿਆਨ ਰੱਖਦੇ ਲਿਆ ਗਿਆ।