ਚੰਡੀਗੜ੍ਹ: ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਮਗਰੋਂ ਕਿਸਾਨ ਲੀਡਰ ਰਿਕੇਸ਼ ਟਿਕੈਤ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ,ਤੇ ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ‘ਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।ਅਤੇ ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ ਹੀ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ ਉੱਤੇ ਵੀ ਚਰਚਾ ਕਰਨੀ ਚਾਹੀਦੀ ਹੈ।
ਦੱਸ ਦਈਏ ਮੋਦੀ ਨੇ ਖੇਤੀ ਕਾਨੂੰਨ ਰੱਦ ਕਰਦਿਆਂ ਕਿਸਾਨਾਂ ਨੂੰ ਅੰਦੋਲਨ ਵਾਪਸ ਲੈਣ ਦੀ ਵੀ ਅਪੀਲ ਕੀਤੀ ਹੈ।ਰਾਕੇਸ਼ ਟਿਕੈਤ ਨੇ ਸਪਸ਼ਟ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਕਰਨ ਦੇ ਐਲਾਨ ਨਾਲ ਹੀ ਕੰਮ ਨਹੀਂ ਚੱਲਣਾ, ਹੋਰ ਮੁੱਦਿਆਂ ਦਾ ਹੱਲ ਵੀ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਅਜੇ ਅੰਦੋਲਨ ਜਾਰੀ ਰਹੇਗਾ।