ਦਿੱਲੀ ਬਾਰਡਰ ਤੇ ਕਿਸਾਨ ਅੰਦੋਲਨ ਸਫ਼ਲਤਾ ਨਾਲ ਸਮਾਪਤ ਹੋ ਗਿਆ। ਜਿਸ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵਾਪਸ ਆ ਰਹੀਆਂ ਹਨ। ਪੰਜਾਬ ਆ ਕੇ ਹੁਣ ਉਨ੍ਹਾਂ ਦਾ ‘ਮਿਸ਼ਨ ਪੰਜਾਬ’ ਸ਼ੁਰੂ ਹੋਵੇਗਾ। ਜਿਸ ‘ਚ ਸਭ ਤੋਂ ਵੱਡਾ ਮੁੱਦਾ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦਾ ਹੈ ਤੇ ਜਿਸ ਦੇ ਕਾਰਨ ਕਾਂਗਰਸ ਲਈ ਦੋਹਰੀ ਮੁਸ਼ਕਿਲ ਹੋ ਸਕਦੀ ਹੈ। ਕਿਸਾਨ ਅੰਦੋਲਨ ਦਾ ਮੁੱਦਾ ਉਨ੍ਹਾਂ ਦੇ ਹੱਥੋਂ ਤਾ ਖੁਸ ਗਿਆ ਪਰ ਹੁਣ ਉਨ੍ਹਾਂ ਦੀ ਕਰਜ਼ਾ ਮੁਆਫੀ ਤੇ ਜਵਾਬ ਦੇਣ ਦੀ ਵਾਰੀ ਹੈ।
ਇਸ ਨੂੰ ਦੇਖਦਿਆਂ ਪੰਜਾਬ ਦੀ ਕਾਂਗਰਸ ਸਰਕਾਰ ਵੀ ਬੁਰੀ ਤਰ੍ਹਾਂ ਡਰ ਗਈ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋ 17 ਦਸੰਬਰ ਨੂੰ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਮੀਟਿੰਗ ਬੁਲਾਈ ਗਈ ਹੈ। ਅਸਲ ‘ਚ, 2017 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਸਰਕਾਰ ਨੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ। ਜਿਸ ‘ਚ ਸਰਕਾਰੀ-ਨਿੱਜੀ ਬੈਂਕਾਂ ਤੋਂ ਇਲਾਵਾ ਆੜ੍ਹਤੀਆਂ ਦੇ ਕਰਜ਼ੇ ਮੁਆਫ਼ ਕਰਨ ਦਾ ਵੀ ਦਾਅਵਾ ਕੀਤਾ ਗਿਆ ਸੀ।
ਕੁਝ ਸਮਾਂ ਪਹਿਲਾਂ ਸੀਐਮ ਚਰਨਜੀਤ ਚੰਨੀ ਨੇ ਚੰਡੀਗੜ੍ਹ ‘ਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ। ਫਿਰ ਤਕਰੀਬਨ 18 ਮੁੱਦਿਆਂ ਤੇ ਸਹਿਮਤੀ ਬਣੀ। ਪਰ ਕਰਜ਼ਾ ਮੁਆਫੀ ਦਾ ਮੁੱਦਾ ਅਟਕ ਗਿਆ। ਸੀਐਮ ਚੰਨੀ ਨੇ ਕਿਹਾ ਸੀ ਕਿ ਉਹ ਇਸ ਦੇ ਸਬੰਧ ‘ਚ ਰਿਪੋਰਟ ਲੈ ਕੇ ਕਿਸਾਨਾਂ ਨਾਲ ਦੁਬਾਰਾ ਫਿਰ ਮੀਟਿੰਗ ਕਰਨਗੇ। ਹਾਲਾਂਕਿ ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕੋਈ ਵੀ ਮੀਟਿੰਗ ਨਹੀਂ ਕੀਤੀ ।ਪਰ ਹੁਣ ਜਦੋਂ ਕਿਸਾਨ ਜਥੇਬੰਦੀਆਂ ਘਰ ਵਾਪਸੀ ਕਰ ਰਹੀਆਂ ਹਨ ਤਾਂ ਸਰਕਾਰ ਤੇ ਕਾਂਗਰਸ ਪਾਰਟੀ ਦੀ ਚਿੰਤਾ ਵਧ ਗਈ ਹੈ।