GTA News Media

Top Info Bar
22.1°C Toronto Loading date...
India Punjab

ਕਿਸਾਨ ਆਗੂ ਗੁਰਨਾਮ ਚੜੂਨੀ ਨੇ ਪੰਜਾਬ ਚੋਣਾਂ ਲੜਨ ਲਈ ਬਣਾਈ ਸਿਆਸੀ ਪਾਰਟੀ

ਕਿਸਾਨ ਆਗੂ ਗੁਰਨਾਮ ਚੜੂਨੀ ਨੇ ਪੰਜਾਬ ਚੋਣਾਂ ਲੜਨ ਲਈ ਬਣਾਈ ਸਿਆਸੀ ਪਾਰਟੀ
Share this post via:

ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਸ਼ਨੀਵਾਰ ਨੂੰ ਆਪਣੀ ਸਿਆਸੀ ਪਾਰਟੀ ਸਾਂਝਾ ਸੰਘਰਸ਼ ਪਾਰਟੀ ਦਾ ਗਠਨ ਕਰਦਿਆਂ ਕਿਹਾ ਕਿ ਉਹ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ।

ਗੁਰਨਾਮ ਸਿੰਘ ਚੜੂਨੀ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਹ ਐਲਾਨ ਕੀਤਾ।

ਚੜੂਨੀ ਸੰਯੁਕਤ ਕਿਸਾਨ ਮੋਰਚਾ (SKM) ਦਾ ਮੈਂਬਰ ਹੈ, ਜੋ ਕਿ 40 ਕਿਸਾਨ ਯੂਨੀਅਨਾਂ ਦੀ ਸੰਸਥਾ ਹੈ ਜਿਸ ਨੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੁੱਧ ਇੱਕ ਸਾਲ ਤੋਂ ਵੱਧ ਲੰਬੇ ਕਿਸਾਨ ਅੰਦੋਲਨ ਦੀ ਅਗਵਾਈ ਕੀਤੀ ਸੀ, ਜਿਨ੍ਹਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਅਸੀਂ ਸਾਂਝਾ ਸੰਘਰਸ਼ ਪਾਰਟੀ ਦੀ ਸ਼ੁਰੂਆਤ ਕਰ ਰਹੇ ਹਾਂ।

ਚੜੂਨੀ ਨੇ ਕਿਹਾ ਕਿ ਪਾਰਟੀ ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ।

ਚੜੂਨੀ ਜੋ ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਵੀ ਹਨ, ਨੇ ਕਿਹਾ, “ਸਾਡਾ ਉਦੇਸ਼ ਰਾਜਨੀਤੀ ਨੂੰ ਸ਼ੁੱਧ ਕਰਨਾ ਅਤੇ ਚੰਗੇ ਲੋਕਾਂ ਨੂੰ ਅੱਗੇ ਲਿਆਉਣਾ ਹੋਵੇਗਾ।”

ਸਿਆਸੀ ਆਗੂਆਂ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗਰੀਬਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਰਮਾਏਦਾਰਾਂ ਦੇ ਹੱਕ ਵਿੱਚ ਨੀਤੀਆਂ ਘੜੀਆਂ।

ਉਨ੍ਹਾਂ ਕਿਹਾ ਕਿ ਸਾਂਝਾ ਸੰਘਰਸ਼ ਪਾਰਟੀ ਇੱਕ ਧਰਮ ਨਿਰਪੱਖ ਪਾਰਟੀ ਹੋਵੇਗੀ ਅਤੇ ਇਹ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰੇਗੀ।

ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਕੋਸ਼ਿਸ਼ ਕਰੇਗੀ।

‘ਮਿਸ਼ਨ ਪੰਜਾਬ’ ਲਈ ਚੜੂਨੀ ਨੇ ਸੂਬੇ ਦੇ ਕਿਸਾਨ ਜਥੇਬੰਦੀਆਂ ਨੂੰ ਆਉਣ ਵਾਲੀਆਂ ਚੋਣਾਂ ਲੜਨ ਲਈ ਕਿਹਾ ਹੈ।