GTA News Media

Top Info Bar
22.1°C Toronto Loading date...
India Punjab

ਕੇਜਰੀਵਾਲ ਦਾ ਘਰ ਘੇਰਨ ‘ਤੇ ਕੁੰਵਰ ਵਿਜੇ ਪ੍ਰਤਾਪ ਨੇ ਸਿੱਧੂ ਨੂੰ ਦਿੱਤੀ ਨਸੀਹਤ

ਕੇਜਰੀਵਾਲ ਦਾ ਘਰ ਘੇਰਨ ‘ਤੇ ਕੁੰਵਰ ਵਿਜੇ ਪ੍ਰਤਾਪ ਨੇ ਸਿੱਧੂ ਨੂੰ ਦਿੱਤੀ ਨਸੀਹਤ
Share this post via:

ਆਮ ਆਦਮੀ ਪਾਰਟੀ ਦੇ ਆਗੂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਕ ਬਿਆਨ ‘ਚ ਕਿਹਾ ਕਿ ਕਾਂਗਰਸ ਪਾਰਟੀ, ਭਾਜਪਾ ਤੇ ਅਕਾਲੀ ਦਲ ਗੁੰਮਰਾਹ ਕਰਨ ਦੀ ਰਾਜਨੀਤੀ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਇਸ ਵਾਰ ਗੁਮਰਾਹ ਨਹੀਂ ਹੋਣਗੇ।

 

ਨਵਜੋਤ ਸਿੰਘ ਸਿੱਧੂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਧੂ ਨੂੰ ਕੇਜਰੀਵਾਲ ਦਾ ਘਰ ਘੇਰਨ ਦੀ ਬਜਾਏ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਧਰਨਾ ਦੇਣਾ ਚਾਹੀਦਾ ਹੈ ਕਿਉਂਕਿ ਸਿੱਧੂ ਵੱਲੋਂ ਕਿਹਾ ਗਿਆ ਸੀ ਕਿ ਜੇਕਰ ਨਸ਼ਿਆਂ ’ਤੇ ਇਨਸਾਫ ਨਾ ਮਿਲਿਆ ਤਾਂ ਉਹ ਮਰਨ ਵਰਤ ’ਤੇ ਬੈਠ ਜਾਣਗੇ  । ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਸ਼ਰੇਆਮ ਬਾਹਰ ਘੁੰਮ ਰਹੇ ਹਨ ਅਤੇ ਸਿੱਧੂ ਦਿੱਲੀ ਵੱਲ ਕੇਜਰੀਵਾਲ ਦਾ ਘਿਰਾਓ ਕਰਨ ਨੂੰ ਚਲੇ ਗਏ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਪੰਜਾਬ ’ਚ ਇਹ ਗੁੰਮਰਾਹ ਕਰਨ ਦੀ ਰਾਜਨੀਤੀ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਇਸ ਵਾਰ ਗੁੰਮਰਾਹ ਨਹੀਂ ਹੋਵੇਗੀ।