ਨਵੀਂ ਦਿੱਲੀ: ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇਸ਼ਾਂ ਤੋਂ ਉਡਾਣਾਂ ਬੰਦ ਕਰਨ ਦੀ ਅਪੀਲ ਕੀਤੀ ਹੈ ਜਿੱਥੇ ਕੋਵਿਡ-19 ਦਾ ਨਵਾਂ ਰੂਪ ਪਾਇਆ ਗਿਆ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਬਹੁਤ ਮੁਸ਼ਕਲ ਨਾਲ ਸਾਡਾ ਦੇਸ਼ ਕੋਰੋਨਾ ਤੋਂ ਉਭਰਨ ‘ਚ ਕਾਮਯਾਬ ਹੋਇਆ ਹੈ। ਸਾਨੂੰ ਕਰੋਨਾ ਦੇ ਨਵੇਂ ਰੂਪ ਨੂੰ ਭਾਰਤ ‘ਚ ਦਾਖਲ ਹੋਣ ਤੋਂ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਕੋਰੋਨਾ ਦੇ ਨਵੇਂ ਵੇਰੀਐਂਟ ” Omicron” ਨੇ ਦੇਸ਼ ਭਰ ਦੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਸਥਿਤੀ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਵੀ ਬੁਲਾਈ ਹੈ, ਜਿਸ ‘ਚ ਉਹ ਦੇਸ਼ ‘ਚ ਕੋਰੋਨਾ ਦੀ ਸਥਿਤੀ ਅਤੇ ਟੀਕਾਕਰਨ ਬਾਰੇ ਉੱਚ ਅਧਿਕਾਰੀਆਂ ਨਾਲ ਚਰਚਾ ਕਰਨਗੇ।