GTA News Media

Top Info Bar
22.1°C Toronto Loading date...
India Punjab

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਵਿੱਚ ਆਪਣੀ ਨਵੀ ਬਣਾਈ ਪਾਰਟੀ ਦੇ ਦਫ਼ਤਰ ਦਾ ਕੀਤਾ ਉਦਘਾਟਨ

ਕੈਪਟਨ ਅਮਰਿੰਦਰ ਨੇ ਚੰਡੀਗੜ੍ਹ ਵਿੱਚ ਆਪਣੀ ਨਵੀ ਬਣਾਈ ਪਾਰਟੀ ਦੇ ਦਫ਼ਤਰ ਦਾ ਕੀਤਾ ਉਦਘਾਟਨ
Share this post via:

ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਸ਼ੁਰੂਆਤ ਹੋ ਗਈ ਹੈ। ਅੱਜ ਚੰਡੀਗੜ੍ਹ ‘ਚ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਦੇ ਸੈਕਟਰ 9ਡੀ ‘ਚ ਸਥਿਤ ਦਫਤਰ ਦਾ ਉਦਘਾਟਨ ਕਰਨ ਲਈ ਕੈਪਟਨ ਪਹੁੰਚੇ। ਇਸ ਦੌਰਾਨ ਕੈਪਟਨ ਨੇ ਸੂਬੇ ਦੀਆਂ ਅਗਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨਾਲ ਮਿਲ ਕੇ ਲੜਨ ਦਾ ਐਲਾਨ ਕੀਤਾ ਹੈ। ਉਹਨਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਰੇ ਅਮਿਤ ਸ਼ਾਹ ਨਾਲ ਗੱਲ ਵੀ ਕੀਤੀ ਹੈ। ਪਰ ਸੀਟਾਂ ਦਾ ਅਜੇ ਨਿਪਟਾਰਾ ਹੋਣਾ ਬਾਕੀ ਹੈ। ਪੰਜਾਬ ‘ਚ ਅਗਲੇ ਸਾਲ ਫਰਵਰੀ ਤੋਂ ਬਾਅਦ ਚੋਣਾਂ ਹੋਣ ਦੀ ਸੰਭਾਵਨਾ ਹੈ।

ਇਸ ਦੌਰਾਨ ਪ੍ਰੈੱਸ ਕਾਨਫਰੰਸ ਵਿੱਚ ਕੈਪਟਨ ਨੇ ਕਿਹਾ ਕਿ ਸਾਡਾ ਮਕਸਦ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣਾ ਹੈ ਤੇ ਅਸੀਂ ਜਰੂਰ ਜਿੱਤਾਂਗੇ। ਕੈਪਟਨ ਨੇ ਟਵੀਟ ਕੀਤਾ, “ਪੰਜਾਬ ਦੀ ਖੁਸ਼ਹਾਲੀ ਤੇ ਸੁਰੱਖਿਆ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ, ਕਿਉਂਕਿ ਮੈਂ ਆਪਣੇ ਪੰਜਾਬ ਤੇ ਇਸ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣ ਦਾ ਵਾਅਦਾ ਕਰਦਾ ਹਾਂ।