GTA News Media

Top Info Bar
22.1°C Toronto Loading date...
India

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ‘ਚ ਆਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ

ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ‘ਚ ਆਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ
Share this post via:

ਅੰਮ੍ਰਿਤਸਰ: ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ  ਨੂੰ ਪਾਕਿਸਤਾਨ ਖ਼ਿਲਾਫ਼ ਐਤਵਾਰ ਨੂੰ ਦੁਬਈ ‘ਚ ਖੇਡੇ ਗਏ ਏਸ਼ੀਆ ਕ੍ਰਿਕਟ ਕੱਪ ਟੂਰਨਾਮੈਂਟ ਦੇ ਸੁਪਰ-4 ਮੈਚ ‘ਚ ਬੱਲੇਬਾਜ਼ ਆਸਿਫ਼ ਅਲੀ ਦਾ ਕੈਚ ਛੱਡਣ ਕਾਰਨ ਸੋਸ਼ਲ ਮੀਡੀਆ ’ਤੇ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਰੜੇ ਹੱਥੀਂ ਲਿਆ ਹੈ।

ਜਥੇਦਾਰ ਨੇ ਭਾਰਤ ਸਰਕਾਰ ਨੂੰ ਅਰਸ਼ਦੀਪ ਖ਼ਿਲਾਫ ਟਿੱਪਣੀਆਂ ਕਰਨ ਵਾਲਿਆਂ ’ਤੇ ਸਖ਼ਤੀ ਨਾਲ ਨੱਥ ਪਾਉਣ ਲਈ ਆਖਿਆ ਹੈ।ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ ਹੈ ਕਿ ਮਾੜੀ ਮਾਨਸਿਕਤਾ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਮਾੜੀ ਸੋਚ ਵਾਲੇ ਲੋਕਾਂ ਨੇ ਹਮੇਸ਼ਾ ਦੇਸ਼ ਦਾ ਨੁਕਸਾਨ ਕੀਤਾ ਹੈ, ਇਸ ਲਈ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ।

ਕ੍ਰਿਕਟਰ ਅਰਸ਼ਦੀਪ ਸਿੰਘ ਦੀ ਹੌਸਲਾ ਅਫਜ਼ਾਈ ਕਰਦਿਆਂ ਜਥੇਦਾਰ ਨੇ ਕਿਹਾ ਕਿ ਸਿੱਖ ਕੌਮ ਉਨ੍ਹਾਂ ਦੇ ਨਾਲ ਖੜ੍ਹੀ ਹੈ। ਜਥੇਦਾਰ ਨੇ ਕਿਹਾ ਕਿ ਸਿੱਖ ਕਦੇ ਵੀ ਹਾਰ ਮੰਨਣ ਵਾਲੇ ਨਹੀਂ ਹਨ। ਉਨ੍ਹਾਂ ਨੇ ਅਰਸ਼ਦੀਪ ਨੂੰ ਦਿਲੋਂ ਖੇਡਣ ਲਈ ਕਿਹਾ।