GTA News Media

Top Info Bar
22.1°C Toronto Loading date...
Featured India Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
Share this post via:

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਡੇਰਾ ਬਿਆਸ ਦੇ ਮੁਖੀ ਨੂੰ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਪੋਸਟ ਪਾਈ , ਜਿਸ ‘ਚ ਉਨ੍ਹਾਂ ਕਿਹਾ ਕਿ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ | ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਦਹਾਕਿਆਂ ਤੋਂ ਸਮਾਜ ਵਿੱਚ ਨਿਰੰਤਰ ਅਧਿਆਤਮਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਲਈ ਕੀਤਾ ਜਾ ਰਿਹਾ ਕਾਰਜ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ।