GTA News Media

Top Info Bar
22.1°C Toronto Loading date...
India Punjab

ਚੋਣ ਕਮਿਸ਼ਨ ਨੇ ਸੂਬਿਆਂ ਨੂੰ ਸਟਾਰ ਪ੍ਰਚਾਰਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ

ਚੋਣ ਕਮਿਸ਼ਨ ਨੇ ਸੂਬਿਆਂ ਨੂੰ ਸਟਾਰ ਪ੍ਰਚਾਰਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ
Share this post via:

ਚੋਣ ਕਮਿਸ਼ਨ ਨੇ ਕਿਹਾ ਹੈ ਕਿ ਪੰਜ ਰਾਜਾਂ ਵਿੱਚ ਚੋਣਾਂ ਹੋਣੀਆਂ ਹਨ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਟਾਰ ਪ੍ਰਚਾਰਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਦੱਸ ਦਈਏ ਕਿ ਦੋ ਦਿਨ ਪਹਿਲਾਂ ਪੱਛਮੀ ਉੱਤਰ ਪ੍ਰਦੇਸ਼ ‘ਚ ਏ.ਆਈ.ਐੱਮ.ਆਈ.ਐੱਮ. ਦੇ ਮੁਖੀ ਅਸਦੁਦੀਨ ਓਵੈਸੀ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ।

ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਨੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਸਟਾਰ ਪ੍ਰਚਾਰਕ ਚੋਣ ਪ੍ਰਕਿਰਿਆ ਦਾ ਇੱਕ ਹਿੱਸਾ ਹਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਉਨ੍ਹਾਂ ਦੀ ਸੁਰੱਖਿਆ ਮਹੱਤਵਪੂਰਨ ਹੈ।