GTA News Media

Top Info Bar
22.1°C Toronto Loading date...
India

ਚੱਲਦੀ ਬੱਸ ਦੇ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, 9 ਲੋਕਾਂ ਦੀ ਹੋਈ ਮੌਤ

ਚੱਲਦੀ ਬੱਸ ਦੇ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, 9 ਲੋਕਾਂ ਦੀ ਹੋਈ ਮੌਤ
Share this post via:

ਗੁਜਰਾਤ : ਗੁਜਰਾਤ (Gujarat) ਦੇ ਨਵਸਾਰੀ ਜ਼ਿਲ੍ਹੇ ਵਿੱਚ ਇੱਕ ਚੱਲਦੀ ਗੱਡੀ ‘ਚ ਬੱਸ ਡਰਾਈਵਰ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਕਾਰ ਨਾਲ ਜਾ ਟਕਰਾਈ।ਇਸ ਟੱਕਰ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ‘ਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਦਕਿ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਲਾਸ਼ਾਂ ਨੂੰ ਬਾਹਰ ਕੱਢਣ ਲਈ ਦੋਵੇਂ ਵਾਹਨਾਂ ਨੂੰ ਕੱਟਣਾ ਪਿਆ। ਇਸ ਕਾਰਨ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਵਿੱਚ ਥੋੜ੍ਹੀ ਦੇਰੀ ਹੋਈ ਹੈ।