GTA News Media

Top Info Bar
22.1°C Toronto Loading date...
India Punjab

ਪਾਕਿਸਤਾਨ ‘ਚ ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਮੌਤ ‘ਤੇ ਅਮਰੀਕਾ ਨੇ ਪ੍ਰਗਟਾਇਆ ਦੁੱਖ

ਪਾਕਿਸਤਾਨ ‘ਚ ਹੜ੍ਹਾਂ ਕਾਰਨ ਸੈਂਕੜੇ ਲੋਕਾਂ ਦੀ ਮੌਤ ‘ਤੇ ਅਮਰੀਕਾ ਨੇ ਪ੍ਰਗਟਾਇਆ ਦੁੱਖ
Share this post via:

ਅਮਰੀਕਾ ਨੇ ਪਾਕਿਸਤਾਨ  ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਅਤੇ ਤਬਾਹੀ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੀਂਹ ਕਾਰਨ ਆਏ ਹੜ੍ਹਾਂ ਨੇ ਪੂਰੇ ਪਾਕਿਸਤਾਨ ਵਿੱਚ ਤਬਾਹੀ ਮਚਾਈ ਹੋਈ ਹੈ, ਜਿਸ ਵਿੱਚ 1,138 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ ਅਤੇ 33 ਮਿਲੀਅਨ ਲੋਕ ਬੇਘਰ ਹੋ ਗਏ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੇਨ ਜੀਨ-ਪੀਅਰੇ ਨੇ ਬੀਤੇ ਦਿਨ ਇੱਥੇ ਆਪਣੀ ਰੋਜ਼ਾਨਾ ਨਿਊਜ਼ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਕਿਹਾ, “ਪਾਕਿਸਤਾਨ ਵਿੱਚ ਵਿਨਾਸ਼ਕਾਰੀ ਹੜ੍ਹਾਂ ਦੇ ਨਤੀਜੇ ਵਜੋਂ ਹੋਏ ਭਾਰੀ ਨੁਕਸਾਨ ਅਤੇ ਤਬਾਹੀ ਤੋਂ ਅਸੀਂ ਦੁਖੀ ਹਾਂ।

ਇਸ ਦੌਰਾਨ ਅਮਰੀਕਾ ਨੇ ਪਾਕਿਸਤਾਨ ਨੂੰ 30 ਮਿਲੀਅਨ ਡਾਲਰ (659 ਕਰੋੜ ਪਾਕਿਸਤਾਨੀ ਰੁਪਏ) ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ‘ਚ ਮੀਂਹ ਅਤੇ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਲਈ ਮਦਦ ਦਾ ਇਹ ਐਲਾਨ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਅਸੀਂ ਪ੍ਰਭਾਵਿਤ ਸਾਰੇ ਵਿਅਕਤੀਆਂ ਅਤੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ।ਸੰਯੁਕਤ ਰਾਜ ਅਮਰੀਕਾ ਗੰਭੀਰ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ “ਕੱਲ੍ਹ, ਯੂ.ਐਸ.ਏ.ਆਈ.ਡੀ ਨੇ ਐਲਾਨ ਕੀਤਾ ਕਿ ਉਹ ਵਿਨਾਸ਼ਕਾਰੀ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮਨੁੱਖੀ ਸਹਾਇਤਾ ਦੇ ਰੂਪ ਵਿੱਚ 30 ਮਿਲੀਅਨ ਡਾਲਰ ਦੀ ਵਾਧੂ ਸਹਾਇਤਾ ਪ੍ਰਦਾਨ ਕਰ ਰਹੀ ਹੈ। ”

ਪੀ.ਅਰੇ ਨੇ ਕਿਹਾ ਕਿ ਹੜ੍ਹਾਂ ਦੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਯੂ.ਐਸ.ਏ.ਆਈ.ਡੀ ਦਾ ਇੱਕ ਆਫ਼ਤ ਪ੍ਰਬੰਧਨ ਮਾਹਰ ਵੀ ਇਸਲਾਮਾਬਾਦ ਵਿੱਚ ਹੈ। ਪੀ.ਅਰੇ ਨੇ ਕਿਹਾ, “ਅਮਰੀਕਾ ਪਾਕਿਸਤਾਨ ਦੇ ਲੋਕਾਂ ਦਾ ਮਜ਼ਬੂਤ ਸਮਰਥਕ ਰਿਹਾ ਹੈ ਅਤੇ ਅੱਗੇ ਵੀ ਰਹੇਗਾ। ਅਸੀਂ ਪਾਕਿਸਤਾਨ ਨੂੰ ਸਭ ਤੋਂ ਵੱਧ ਮਨੁੱਖੀ ਸਹਾਇਤਾ ਪ੍ਰਦਾਨ ਕਰਦੇ ਹਾਂ ਅਤੇ ਅਸੀਂ 3.3 ਮਿਲੀਅਨ ਡਾਲਰ ਤੋਂ ਵੱਧ ਦੀ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਭਿਆਨਕ ਦੁਖਾਂਤ ਤੋਂ ਬਾਅਦ ਹੋਰ ਸਹਾਇਤਾ ਦੀ ਲੋੜ ਹੈ। ਇਸ ਦੌਰਾਨ, ਅਮਰੀਕੀ ਸੰਸਦ ਮੈਂਬਰਾਂ ਨੇ ਪ੍ਰਸ਼ਾਸਨ ਨੂੰ ਪਾਕਿਸਤਾਨ ਨੂੰ ਹੋਰ ਮਨੁੱਖੀ ਸਹਾਇਤਾ ਭੇਜਣ ਦੀ ਅਪੀਲ ਕੀਤੀ।