GTA News Media

Top Info Bar
22.1°C Toronto Loading date...
India

ਬੇਅਦਬੀ ਮਾਮਲੇ ਸੰਬੰਧੀ ਪੰਜਾਬ-ਹਰਿਆਣਾ ਹਾਈਕੋਰਟ  ਵੱਲੋਂ ਸੌਦਾ ਸਾਧ ਦੀ ਪਟੀਸ਼ਨ ‘ਤੇ ਚੁਕੇ ਸਵਾਲ

ਬੇਅਦਬੀ ਮਾਮਲੇ ਸੰਬੰਧੀ ਪੰਜਾਬ-ਹਰਿਆਣਾ ਹਾਈਕੋਰਟ  ਵੱਲੋਂ ਸੌਦਾ ਸਾਧ ਦੀ ਪਟੀਸ਼ਨ ‘ਤੇ ਚੁਕੇ ਸਵਾਲ
Share this post via:

ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਤੇ ਅੱਜ ਪੰਜਾਬ-ਹਰਿਆਣਾ ਹਾਈਕੋਰਟ  ਵੱਲੋਂ ਸੌਦਾ ਸਾਧ ਦੀ ਪਟੀਸ਼ਨ ‘ਤੇ ਸਵਾਲ ਚੁੱਕੇ ਹਨ। ਸੌਦਾ ਸਾਧ ਨੇ ਮੰਗ ਕੀਤੀ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ ਸਿੱਟ ਦੀ ਬਜਾਏ ਸੀਬੀਆਈ ਤੋਂ ਕਰਵਾਈ ਜਾਵੇ। ਸ਼ੁੱਕਰਵਾਰ ਨੂੰ ਦੋ ਘੰਟੇ ਦੀ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਸਿੱਟ ਦੀ ਜਾਂਚ ਤੇ ਸ਼ਕਾਇਤ ਕਰਤਾ ਦੇ ਬਿਆਨ ਵਿਚ ਕਮੀਆਂ ਨੂੰ ਲੈ ਕੇ ਸੌਦਾ ਸਾਧ ਨੂੰ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ ਹੈ।

ਸੌਦਾ ਸਾਧ ਨੇ ਬੇਅਦਬੀ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਦਾਇਰ ਪਟੀਸ਼ਨ ਵਿਚ ਕਿਹਾ ਸੀ ਕਿ ਉਸ ਨੂੰ ਐਫਆਈਆਰ ਦੇ ਪੰਜ ਸਾਲ ਬਾਅਦ ਇਸ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਸਿਆਸੀ ਕਾਰਨਾਂ ਕਰਕੇ ਉਸ ਨੂੰ ਇਸ ਮਾਮਲੇ ਵਿਚ ਫਸਾਇਆ ਜਾ ਰਿਹਾ ਹੈ ਅਤੇ ਅਜਿਹੀ ਸਥਿਤੀ ਵਿਚ ਸਰਕਾਰ ਦੀ ਐਸਆਈਟੀ ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕਰ ਸਕਦੀ। ਪਟੀਸ਼ਨ ਦਾ ਵਿਰੋਧ ਕਰਦਿਆਂ ਪੰਜਾਬ ਸਰਕਾਰ ਨੇ ਕਿਹਾ ਕਿ ਸੀਬੀਆਈ ਦੀ ਜਾਂਚ ਸਹੀ ਦਿਸ਼ਾ ਵਿਚ ਨਹੀਂ ਚੱਲ ਰਹੀ ਅਤੇ ਇਸ ਲਈ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਜਾਂਚ ਐਸਆਈਟੀ ਨੂੰ ਸੌਂਪੀ ਗਈ ਸੀ।

ਹਾਈਕੋਰਟ ਨੇ ਸਰਕਾਰ ਅਤੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਸੌਦਾ ਸਾਧ ਦੀ ਪਟੀਸ਼ਨ ‘ਤੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪਹਿਲਾਂ ਪਟੀਸ਼ਨਕਰਤਾ ਨੂੰ ਦੱਸਣਾ ਹੋਵੇਗਾ ਕਿ ਸਿੱਟ ਦੀ ਜਾਂਚ ‘ਚ ਕੀ ਗਲਤ ਹੈ। ਸ਼ਿਕਾਇਤਕਰਤਾ ਪ੍ਰਦੀਪ ਸ਼ਰਮਾ, ਜਿਸ ਦੇ ਬਿਆਨ ਦੇ ਆਧਾਰ ’ਤੇ ਉਸ ਵਿਰੁਧ ਕਾਰਵਾਈ ਕੀਤੀ ਜਾ ਰਹੀ ਹੈ, ਉਸ ਵਿਚ ਕੀ ਕਮੀ ਸੀ। ਇਨ੍ਹਾਂ ਸਾਰਿਆਂ ਸਵਾਲਾਂ ‘ਤੇ ਪਟੀਸ਼ਨਕਰਤਾ ਦੇ ਜਵਾਬ ਤੋਂ ਬਾਅਦ ਹੀ ਅਦਾਲਤ ਇਸ ਮਾਮਲੇ ‘ਚ ਅੱਗੇ ਦਾ ਫੈਸਲਾ ਕਰੇਗੀ।