GTA News Media

Top Info Bar
22.1°C Toronto Loading date...
India

ਭਗਵੰਤ ਮਾਨ ਨੇ ਗੁਜਰਾਤ ‘ਚ ‘ਆਪ’ ਦੀ ਜਿੱਤ ਦਾ ਕੀਤਾ ਦਾਅਵਾ

ਭਗਵੰਤ ਮਾਨ ਨੇ ਗੁਜਰਾਤ ‘ਚ ‘ਆਪ’ ਦੀ ਜਿੱਤ ਦਾ ਕੀਤਾ ਦਾਅਵਾ
Share this post via:

“ਆਮ ਆਦਮੀ ਪਾਰਟੀ ਗੁਜਰਾਤ ‘ਚ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ”,ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ। ਉਹਨਾਂ ਨੇ ਅੱਗੇ ਕਿਹਾ ਕਿ ਆਪ ਸਰਕਾਰ ਸੂਬੇ ਵਿੱਚ ਸਰਕਾਰ ਬਣਾ ਕੇ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਗਰੀਬੀ ਨੂੰ ਖ਼ਤਮ ਕਰੇਗੀ।

ਮੁੱਖ ਮੰਤਰੀ ਨੇ ਬੁੱਧਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਦਲਾਅ ਦੀ ਲਹਿਰ ਹੈ ਕਿਉਂਕਿ ਗੁਜਰਾਤ ਦੇ ਲੋਕ ਭਾਜਪਾ ਦੀ ਅਸਫਲ ਸਰਕਾਰ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਖੁਦ ਕਹਿ ਰਹੇ ਹਨ ਕਿ ਉਹ ਦਿੱਲੀ ਅਤੇ ਪੰਜਾਬ ਦੀ ਤਰ੍ਹਾਂ ਗੁਜਰਾਤ ‘ਚ ਕ੍ਰਾਂਤੀ ਲਿਆਉਣ ਲਈ ਇੱਕ ਮੌਕਾ ‘ਆਪ’ ਨੂੰ ਦੇਣਾ ਚਾਹੁੰਦੇ ਹਨ।

ਮਾਨ ਨੇ ਕਿਹਾ ਕਿ ‘ਆਪ’ ਝੂਠੇ ਵਾਅਦੇ ਨਹੀਂ ਕਰਦੀ ਅਤੇ ਜੋ ਵੀ ਗਾਰੰਟੀਆਂ ਦਿੰਦੀ ਹੈ ਉਨ੍ਹਾਂ ਨੂੰ ਪੂਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ‘ਚ ਆਉਣ ਤੋਂ ਬਾਅਦ 7 ਮਹੀਨਿਆਂ ‘ਚ ਪੰਜਾਬ ‘ਚ ਆਪਣੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ, ਜੋ ਪਿਛਲੀਆਂ ਸਰਕਾਰਾਂ 70 ਸਾਲਾਂ ‘ਚ ਪੂਰਾ ਕਰਨ ‘ਚ ਅਸਫਲ ਰਹੀਆਂ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਪਾਰਟੀ ਤੋਂ ਆਮ ਘਰਾਂ ਦੇ ਧੀਆਂ ਪੁੱਤ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਜਾਂਦੇ ਹਨ।