GTA News Media

Top Info Bar
22.1°C Toronto Loading date...
India Punjab

ਭਾਜਪਾ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜੇਗੀ: ਗਜੇਂਦਰ ਸ਼ੇਖਾਵਤ

ਭਾਜਪਾ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜੇਗੀ: ਗਜੇਂਦਰ ਸ਼ੇਖਾਵਤ
Share this post via:

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਪਤ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸ਼ੇਖਾਵਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਪਾਰਟੀ ਪ੍ਰਧਾਨ ਜੇਪੀ ਨੱਢਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਅਸੀਂ ਇਕੱਠੇ ਚੋਣ ਲੜਾਂਗੇ। ਅੱਜ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਅਸੀਂ ਮਿਲ ਕੇ ਚੋਣ ਲੜ ਰਹੇ ਹਾਂ। ਜਿੱਥੋਂ ਤੱਕ ਸੀਟ ਸਮਝੌਤੇ ਦਾ ਸਬੰਧ ਹੈ, ਇਸ ਦਾ ਐਲਾਨ ਸਮੇਂ ਸਿਰ ਕਰ ਦਿੱਤਾ ਜਾਵੇਗਾ।

ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ 101 ਫੀਸਦੀ ਚੋਣਾਂ ਜਿੱਤਣ ਜਾ ਰਹੇ ਹਾਂ, ਜਦੋਂ ਵੀ ਸੀਟਾਂ ਦੀ ਵੰਡ ਹੋਵੇਗੀ ਤਾਂ ਜਿੱਤ ਦੀ ਸੰਭਾਵਨਾ ਸਭ ਤੋਂ ਵੱਡਾ ਅਤੇ ਇੱਕੋ ਇੱਕ ਕਾਰਕ ਹੋਵੇਗੀ।