GTA News Media

Top Info Bar
22.1°C Toronto Loading date...
India

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦਾ ਹੋਇਆ ਦਿਹਾਂਤ

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਦਾ ਹੋਇਆ ਦਿਹਾਂਤ
Share this post via:

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ  ਦਾ ਅੱਜ ਨੂੰ ਦਿੱਲੀ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਦੱਸ ਦੇਈਏ ਕਿ ਰਾਜੂ ਦੀ ਉਮਰ 58 ਸਾਲ ਸੀ ਅਤੇ ਉਹ 40 ਦਿਨਾਂ ਤੋਂ ਜ਼ਿਆਦਾ ਸਮੇਂ ਤੋਂ ਹਸਪਤਾਲ ‘ਚ ਭਰਤੀ ਸਨ। ਉਨ੍ਹਾਂ ਨੂੰ 10 ਅਗਸਤ ਨੂੰ ਦਿੱਲੀ ਦੇ ਇੱਕ ਹੋਟਲ ਵਿੱਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ।ਫਿਰ ਉਨ੍ਹਾਂ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ।

ਉਦੋਂ ਤੋਂ ਉਹ ਵੈਂਟੀਲੇਟਰ ‘ਤੇ ਸੀ ਅਤੇ ਉਨ੍ਹਾਂ ਨੂੰ ਹੋਸ਼ ਨਹੀਂ ਆਇਆ। ਦੀਪੂ ਸ਼੍ਰੀਵਾਸਤਵ ਨੇ ਦੱਸਿਆ, ”ਲਗਭਗ ਅੱਧਾ ਘੰਟਾ ਪਹਿਲਾਂ ਪਰਿਵਾਰ ਵਾਲਿਆਂ ਨੇ ਮੈਨੂੰ ਫੋਨ ਕੀਤਾ ਅਤੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਦਿੱਤੀ। ਉਹ 40 ਦਿਨਾਂ ਤੋਂ ਵੱਧ ਸਮੇਂ ਤੋਂ ਹਸਪਤਾਲ ਵਿੱਚ ਦਾਖਲ ਸੀ।” ਹਸਪਤਾਲ ਦੇ ਅਧਿਕਾਰਤ ਸੂਤਰਾਂ ਅਨੁਸਾਰ ਰਾਜੂ ਸ੍ਰੀਵਾਸਤਵ ਨੂੰ ਸਵੇਰੇ 10:20 ਵਜੇ ਦੇ ਕਰੀਬ ਮ੍ਰਿਤਕ ਐਲਾਨ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭਲਕੇ ਉਨ੍ਹਾਂ ਦਾ ਦਿੱਲੀ ‘ਚ ਸਸਕਾਰ ਕੀਤਾ ਜਾਵੇਗਾ।