GTA News Media

Top Info Bar
22.1°C Toronto Loading date...
India

ਰਾਮ ਰਹੀਮ ਦੀ ਪੈਰੋਲ ਰੱਦ ਕਰਨ ਸਬੰਧੀ ਹਾਈਕੋਰਟ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ

ਰਾਮ ਰਹੀਮ ਦੀ ਪੈਰੋਲ ਰੱਦ ਕਰਨ ਸਬੰਧੀ ਹਾਈਕੋਰਟ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਭੇਜਿਆ ਨੋਟਿਸ
Share this post via:

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇਨ੍ਹੀਂ ਦਿਨੀਂ ਉੱਤਰ ਪ੍ਰਦੇਸ਼  ਦੇ ਇੱਕ ਆਸ਼ਰਮ ਵਿੱਚ ਠਹਿਰਿਆ ਹੋਇਆ ਹੈ ਜਿੱਥੇ ਉਹ ਆਨਲਾਈਨ ਸਤਿਸੰਗ ਵੀ ਕਰ ਰਿਹਾ ਹੈ।  ਰਾਮ ਰਹੀਮ ਦੀ ਪੈਰੋਲ ਸਬੰਧੀ ਹੁਣ ਹਾਈਕੋਰਟ ਦੇ ਵਕੀਲ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਭੇਜ ਕੇ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਦੀ ਮੰਗ ਕੀਤੀ ਹੈ।

ਵਕੀਲ ਨੇ ਇਹ ਨੋਟਿਸ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਨੂੰ ਭੇਜਿਆ ਹੈ। ਇਸ ਤੋਂ ਇਲਾਵਾ ਨੋਟਿਸ ‘ਚ ਦੀਵਾਲੀ ‘ਤੇ ਰਾਮ ਰਹੀਮ ਦੇ ਰਿਲੀਜ਼ ਗੀਤ ‘ਤੇ ਰੋਕ ਲਗਾਉਣ ਦੀ ਵੀ ਮੰਗ ਕੀਤੀ ਗਈ ਹੈ। ਵਕੀਲ ਨੇ ਨੋਟਿਸ ‘ਚ ਕਿਹਾ ਕਿ ਪੈਰੋਲ ‘ਤੇ ਬਾਹਰ ਆਏ ਡੇਰਾ ਮੁਖੀ ਨੂੰ ਪ੍ਰਸਿੱਧੀ ਹਾਸਲ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।