GTA News Media

Top Info Bar
22.1°C Toronto Loading date...
India

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਹਾਈ ਕੋਰਟ ਵੱਲੋਂ ਸਖ਼ਤ ਆਦੇਸ਼

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਹਾਈ ਕੋਰਟ ਵੱਲੋਂ ਸਖ਼ਤ ਆਦੇਸ਼
Share this post via:

ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਪੰਜਾਬ ਅਤੇ ਹਰਿਆਣਾ ਕੋਰਟ ਨੇ ਸਖ਼ਤੀ ਦਿਖਾਈ ਹੈ। ਇਸ ਸੰਬੰਧੀ ਵੀਰਵਾਰ ਨੂੰ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਨਾਲ ਹੀ ਇਹ ਵੀ ਕਿਹਾ ਹੈ ਕਿ ਬਿਨਾਂ ਮਨਜ਼ੂਰੀ ਡੇਰਾ ਮੁਖੀ ਨੂੰ ਅੱਗੇ ਪੈਰੋਲ ਨਾ ਦੇਣ। ਇਸ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਨੂੰ ਹੋਵੇਗੀ।

ਰਾਮ ਰਹੀਮ ਦੀ ਪੈਰੋਲ 10 ਮਾਰਚ ਨੂੰ ਖ਼ਤਮ ਹੋ ਰਹੀ ਹੈ ਅਤੇ ਉਸ ਦਿਨ ਹੀ ਡੇਰਾ ਮੁਖੀ ਨੂੰ ਸਰੰਡਰ ਕਰਨ ਲਈ ਕਿਹਾ ਹੈ। ਹਾਈ ਕੋਰਟ ‘ਚ ਸੁਣਵਾਈ ਦੌਰਾਨ  ਬੈਂਚ ਨੇ ਹਰਿਆਣਾ ਸਰਕਾਰ ਤੋਂ ਪੁੱਛਿਆ ਕਿ ਰਾਜ ਸਰਕਾਰ ਦੱਸੇ ਕਿ ਡੇਰਾ ਮੁਖੀ ਦੀ ਤਰ੍ਹਾਂ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਤੋਂ ਜਾਣਕਾਰੀ ਮੰਗੀ ਹੈ। ਕੋਰਟ ਨੇ ਕਿਹਾ ਕਿ ਮਾਮਲੇ ਦੀ ਅਗਲੀ ਸੁਣਵਾਈ ‘ਤੇ ਜਾਣਕਾਰੀ ਦਿੱਤੀ ਜਾਵੇਗੀ।

ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ਨੂੰ SGPC ਨੇ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਰਾਮ ਰਹੀਮ ਖ਼ਿਲਾਫ਼ ਕਈ ਗੰਭੀਰ ਮਾਮਲੇ ਦਰਜ ਹਨ ਅਤੇ ਇਨ੍ਹਾਂ ‘ਚ ਉਸ ਨੂੰ ਦੋਸ਼ੀ ਕਰਾਰ ਦੇ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ। ਇਸ ਦੇ ਬਾਵਜੂਦ ਹਰਿਆਣਾ ਸਰਕਾਰ ਵਲੋਂ ਰਾਮ ਰਹੀਮ ਨੂੰ ਪੈਰੋਲ ਦੇ ਰਹੀ ਹੈ, ਜੋ ਪੂਰੀ ਤਰ੍ਹਾਂ ਗਲਤ ਹੈ। ਲਿਹਾਜਾ ਡੇਰਾ ਮੁਖੀ ਨੂੰ ਦਿੱਤੀ ਗਈ ਪੈਰੋਲ ਰੱਦ ਕੀਤੀ ਜਾਵੇ।