ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਮੌਲਾਨਾ ਅਬੁਲ ਕਲਾਮ ਆਜ਼ਾਦ ਦਾ ਜਨਮ ਦਿਨ ਅੱਜ ਰਾਸ਼ਟਰੀ ਸਿੱਖਿਆ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਨੇ 11 ਨਵੰਬਰ 2008 ਨੂੰ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਜਨਮ ਦਿਨ ਨੂੰ ਰਾਸ਼ਟਰੀ ਸਿੱਖਿਆ ਦਿਵਸ ਵਜੋਂ ਮਨਾਇਆ ਜਾਵੇਗਾ। ਮੌਲਾਨਾ ਅਬੁਲ ਕਲਾਮ ਆਜ਼ਾਦ ਦਾ ਜਨਮ 11 ਨਵੰਬਰ 1888 ਨੂੰ ਹੋਇਆ ਸੀ। ਉਹ ਪ੍ਰਸਿੱਧ ਭਾਰਤੀ ਵਿਦਵਾਨ ਸਨ। ਉਹ ਇੱਕ ਕਵੀ, ਲੇਖਕ, ਪੱਤਰਕਾਰ ਅਤੇ ਭਾਰਤੀ ਆਜ਼ਾਦੀ ਘੁਲਾਟੀਏ ਸਨ। ਉਸਨੇ ਮਹਾਤਮਾ ਗਾਂਧੀ ਦੇ ਸਿਧਾਂਤਾਂ ਦਾ ਸਮਰਥਨ ਕੀਤਾ। ਉਨ੍ਹਾਂ ਹਿੰਦੂ-ਮੁਸਲਿਮ ਏਕਤਾ ਲਈ ਕੰਮ ਕੀਤਾ। 1923 ਵਿੱਚ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਭ ਤੋਂ ਨੌਜਵਾਨ ਪ੍ਰਧਾਨ ਬਣੇ। ਉਹ 1940 ਅਤੇ 1945 ਦੇ ਵਿਚਕਾਰ ਕਾਂਗਰਸ ਦੇ ਪ੍ਰਧਾਨ ਰਹੇ। ਆਜ਼ਾਦੀ ਤੋਂ ਬਾਅਦ, ਉਹ 1952 ਵਿੱਚ ਉੱਤਰ ਪ੍ਰਦੇਸ਼, ਰਾਮਪੁਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਚੁਣੇ ਗਏ ਅਤੇ ਭਾਰਤ ਦੇ ਪਹਿਲੇ ਸਿੱਖਿਆ ਮੰਤਰੀ ਬਣੇ। 22 ਫਰਵਰੀ 1958 ਨੂੰ ਉਨ੍ਹਾਂ ਦੀ ਮੌਤ ਹੋ ਗਈ।
ਓੁਨਾ ਕਿਹਾ,”ਦਿਲ ਤੋਂ ਸਿੱਖਿਆ ਸਮਾਜ ਵਿੱਚ ਕ੍ਰਾਂਤੀ ਲਿਆ ਸਕਦੀ ਹੈ।”
“ਜੇਕਰ ਤੁਸੀਂ ਆਪਣੇ ਮਿਸ਼ਨ ਵਿੱਚ ਕਾਮਯਾਬ ਹੋਣਾ ਚਾਹੁੰਦੇ ਹੋ, ਤਾਂ ਤੁਹਾਨੂੰ ਆਪਣੇ ਟੀਚੇ ਲਈ ਪੂਰੀ ਤਰ੍ਹਾਂ ਵਚਨਬੱਧ ਹੋਣਾ ਚਾਹੀਦਾ ਹੈ।”