ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰੀ ਸੁਰੱਖਿਆ ਪ੍ਰਬੰਧਾਂ ਵਿਚਕਾਰ ਰੈਲੀ ਨੂੰ ਸੰਬੋਧਨ ਕਰਨ ਲਈ ਜਲੰਧਰ ਵਿੱਚ ਪਹੁੰਚੇ। ਜਿਥੇ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਇੱਥੇ ਸਥਿਰ ਸਰਕਾਰ ਦੀ ਲੋੜ ਹੈ।ਉਨਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਐਨਡੀਏ ਦੀ ਸਰਕਾਰ ਬਣੇਗੀ।
ਪੀਏਪੀ ਵਿਖੇ ਰੈਲੀ ਲਈ 30,000 ਤੋਂ 40,000 ਲੋਕਾਂ ਦੇ ਪ੍ਰਬੰਧ ਕੀਤੇ ਗਏ ਸਨ।
ਜਿੱਥੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਖਿਲਾਫ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਸੀ, ਉੱਥੇ ਹੀ ਕਈ ਥਾਵਾਂ ‘ਤੇ ਮੁੱਖ ਕਿਸਾਨ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਅਤੇ ਪਿੰਡਾਂ ‘ਚ ਨਜ਼ਰਬੰਦ ਕਰ ਦਿੱਤਾ ਗਿਆ।
ਬੀਕੇਯੂ ਉਗਰਾਹਾਂ, ਬੀਕੇਯੂ ਰਾਜੇਵਾਲ ਸਮੇਤ ਹੋਰ ਯੂਨੀਅਨਾਂ ਦੇ ਕਿਸਾਨਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ।
ਬੀਕੇਯੂ ਰਾਜੇਵਾਲ ਦੇ ਕਿਸਾਨ ਅਮਰਜੋਤ ਸਿੰਘ ਨੇ ਦੱਸਿਆ ਕਿ ਉਸਨੂੰ ਅਤੇ ਉਸਦੇ ਸਾਥੀ ਕਿਸਾਨਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਤੋਂ ਰੋਕਿਆ ਜਾ ਰਿਹਾ ਹੈ।
ਅਮਰਜੋਤ ਅਤੇ ਬੀਕੇਯੂ ਰਾਜੇਵਾਲ ਦੇ ਆਗੂ ਕਸ਼ਮੀਰ ਸਿੰਘ ਸਮੇਤ ਹੋਰਨਾਂ ਨੇ ਪੀਏਪੀ ਚੌਕ ਵਿੱਚ ਧਰਨਾ ਦੇਣ ਦੀ ਯੋਜਨਾ ਬਣਾਈ ਹੋਈ ਸੀ। ਉਨ੍ਹਾਂ ਨੂੰ ਜੰਡਿਆਲਾ ਅਤੇ ਹੋਰ ਪਿੰਡਾਂ ਵਿੱਚ ਭਾਰੀ ਪੁਲਿਸ ਮੁਸਤੈਦੀ ਦਰਮਿਆਨ ਉਨ੍ਹਾਂ ਦੇ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ।
ਇਸ ਦੌਰਾਨ ਪੀਏਪੀ ਅਤੇ ਰਾਮਾ ਮੰਡੀ ਦੀਆਂ ਸੜਕਾਂ ਤੋਂ ਆਵਾਜਾਈ ਨੂੰ ਮੋੜ ਦਿੱਤਾ ਗਿਆ, ਜਿੱਥੇ ਪ੍ਰਧਾਨ ਮੰਤਰੀ ਨੇ ਇਕੱਠ ਨੂੰ ਸੰਬੋਧਨ ਕੀਤਾ।