GTA News Media

Top Info Bar
22.1°C Toronto Loading date...
India Punjab

ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਆਪ ਆਗੂਆਂ ਨੇ ਟਵੀਟ ਕਰਕੇ ਕੀਤੀ ਨਿੰਦਾ

ਸਿਮਰਨਜੀਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਆਪ ਆਗੂਆਂ ਨੇ ਟਵੀਟ ਕਰਕੇ ਕੀਤੀ ਨਿੰਦਾ
Share this post via:

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਦਰਅਸਲ ਇਸ ਵਾਰ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ  ਨੂੰ ਅੱਤਵਾਦੀ ਕਿਹਾ, ਜਿਸ ਤੋਂ ਬਾਅਦ ਵਿਰੋਧੀ ਲਗਾਤਾਰ ਉਨ੍ਹਾਂ ਦੇ ਬਿਆਨ ਦੀ ਨਿੰਦਾ ਕਰ ਰਹੇ ਹਨ।

ਇਸਦੀ ਨਿੰਦਾ ਕਰਦੇ ਹੋਏ ਰਾਘਵ ਚੱਢਾ  ਨੇ ਟਵੀਟ ਕਰਕੇ ਕਿਹਾ ਕਿ ਮੈਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਵਾਲਿਆਂ ਦੀ ਨਿੰਦਾ ਕਰਦਾ ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਇੱਕ ਨਾਇਕ, ਇੱਕ ਦੇਸ਼ ਭਗਤ, ਇੱਕ ਕ੍ਰਾਂਤੀਕਾਰੀ ਅਤੇ ਮਿੱਟੀ ਦੇ ਇੱਕ ਸੱਚੇ ਪੁੱਤਰ ਹਨ। 

https://twitter.com/raghav_chadha/status/1547921468511555586?ref_src=twsrc%5Etfw%7Ctwcamp%5Etweetembed%7Ctwterm%5E1547921468511555586%7Ctwgr%5E%7Ctwcon%5Es1_c10&ref_url=https%3A%2F%2Ftimetv.news%2Fsimranjit-mann-insulted-the-martyrs-raghav-chadha-condemned-by-tweeting%2F

ਇਸਦੀ ਨਿੰਦਾ ਕਰਦੇ ਹੋਏ ਹਰਪਾਲ ਚੀਮਾ ਨੇ ਟਵੀਟ ਕਰਕੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਾਡੇ ਦੇਸ਼ ਦੇ ਨਾਇਕ ਹਨ। ਦੇਸ਼ ਦੀ ਆਜ਼ਾਦੀ ਲਈ ਸ਼ਹੀਦਾਂ ਨੇ ਆਪਣਾ ਖੂਨ ਡੋਲ੍ਹਿਆ ਹੈ। ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਇੱਕ ਸੰਵਿਧਾਨਿਕ ਅਹੁਦੇ ‘ਤੇ ਹੁੰਦੇ ਹੋਏ ਸਿਮਰਨਜੀਤ ਸਿੰਘ ਮਾਨ ਦਾ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣਾ ਬੇਹੱਦ ਨਿੰਦਣਯੋਗ ਹੈ। ਸਿਮਰਨਜੀਤ ਮਾਨ ਤੁਰੰਤ ਸਮੁੱਚੇ ਪੰਜਾਬ ਅਤੇ ਦੇਸ਼ ਤੋਂ ਮੁਆਫ਼ੀ ਮੰਗਣ।

ਅਨਮੋਲ ਗਗਨ ਮਾਨ ਦੁਆਰਾ ਵੀ ਇਸਦੀ ਨਿੰਦਾ ਕੀਤੀ ਗਈ ਹੈ।