ਸ਼ਹੀਦ ਜੋੜ ਮੇਲ ਵਿਖੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਸ਼ਹੀਦਾਂ ਦੀ ਧਰਤੀ ਚਮਕੌਰ ਸਾਹਿਬ ਵਿਖੇ ਸ਼ਰਧਾਂਜਲੀ ਭੇਟ ਕਰਨ ਆਏ ਸਨ। ਇਸ ਦੌਰਾਨ ਮਾਨ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਐਫ.ਆਈ.ਆਰ. ‘ਤੇ ਦਾਅਵਾ ਕੀਤਾ ਕਿ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਕੋਈ ਨਹੀਂ ਫੜ ਸਕਦਾ ਕਿਉਂਕਿ ਉਸ ਦੇ ਪਿੱਛੇ ਵੱਡੀ ਸਰਕਾਰ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਅੱਜ ਐਫ.ਆਈ.ਆਰ. ਆਈ.ਆਰ ਦਰਜ ਕੀਤੀ ਗਿਆ ਹੈ। ਹਰਪ੍ਰੀਤ ਸਿੱਧੂ ਦੀ ਰਿਪੋਰਟ ਦੇ ਆਧਾਰ ‘ਤੇ ਬਿਊਰੋ ਆਫ ਇਨਵੈਸਟੀਗੇਸ਼ਨ ਥਾਣਾ ਮੋਹਾਲੀ ਵਿਖੇ ਦਰਜ ਐੱਫ.ਆਈ.ਆਰ. ‘ਚ ਬਿਕਰਮ ਮਜੀਠੀਆ ਖ਼ਿਲਾਫ਼ ਧਾਰਾ 25, 27 ਏਡੀ ਅਤੇ 29 ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਹੈ।