GTA News Media

Top Info Bar
22.1°C Toronto Loading date...
Featured India Punjab

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਲਾਲ ਕਿਲ੍ਹੇ ਤੋਂ ਦੇਸ਼ ਨੂੰ ਕਰਨਗੇ ਸੰਬੋਧਨ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਲਾਲ ਕਿਲ੍ਹੇ ਤੋਂ ਦੇਸ਼ ਨੂੰ ਕਰਨਗੇ ਸੰਬੋਧਨ
Share this post via:

ਸੱਭਿਆਚਾਰ ਮੰਤਰਾਲੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪ੍ਰੈਲ ਨੂੰ 9ਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ।
ਪੀਐਮ ਮੋਦੀ ਇਸ ਮੌਕੇ ‘ਤੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕਰਨਗੇ।

ਮੰਤਰਾਲੇ ਨੇ ਕਿਹਾ ਕਿ ਇਸ ਸ਼ੁਭ ਮੌਕੇ ‘ਤੇ ਚਾਰ ਸੌ ‘ਰਾਗੀ’ ‘ਸ਼ਬਦ ਕੀਰਤਨ’ ਕਰਨਗੇ।

ਇਹ ਪ੍ਰੋਗਰਾਮ ਸੱਭਿਆਚਾਰਕ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ।

ਕਈ ਰਾਜਾਂ ਦੇ ਮੁੱਖ ਮੰਤਰੀ ਅਤੇ ਵਿਦੇਸ਼ਾਂ ਤੋਂ ਕਈ ਪ੍ਰਮੁੱਖ ਹਸਤੀਆਂ ਇਸ ਜਸ਼ਨ ਦਾ ਹਿੱਸਾ ਬਣਨਗੀਆਂ।

ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਤੇ ਇਹ ਪ੍ਰੋਗਰਾਮ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਦੇ ਹਿੱਸੇ ਵਜੋਂ ਕਰਵਾਇਆ ਜਾ ਰਿਹਾ ਹੈ।