ਅਨਿਲ ਅੰਬਾਨੀ ਨੂੰ ਤਗੜਾ ਝਟਕਾ! ਬਾਂਬੇ ਹਾਈ ਕੋਰਟ ਨੇ SBI ਦੇ Fraud Account ਵਾਲੇ ਹੁਕਮ ਨੂੰ ਮੰਨਿਆ ਸਹੀ
ਬਾਂਬੇ ਹਾਈ ਕੋਰਟ ਨੇ ਉਦਯੋਗਪਤੀ ਅਨਿਲ ਅੰਬਾਨੀ ਦੇ ਖ਼ਿਲਾਫ਼ SBI ਵੱਲੋਂ ਖਾਤਿਆਂ ਨੂੰ ‘Fraud Account’ ਘੋਸ਼ਿਤ ਕਰਨ ਦੇ ਫ਼ੈਸਲੇ ਨੂੰ ਸਹੀ ਮੰਨਿਆ।
ਮੁੰਬਈ – ਉਦਯੋਗਪਤੀ ਅਨਿਲ ਅੰਬਾਨੀ ਨੂੰ ਤਗੜਾ ਝਟਕਾ ਲੱਗਿਆ ਹੈ, ਕਿਉਂਕਿ ਬਾਂਬੇ ਹਾਈ ਕੋਰਟ ਨੇ ਭਾਰਤੀ ਸਟੇਟ ਬੈਂਕ (SBI) ਵੱਲੋਂ ਉਨ੍ਹਾਂ ਦੇ ਖਾਤਿਆਂ ਨੂੰ “ਧੋਖਾਧੜੀ” ਸ਼੍ਰੇਣੀ ਵਿੱਚ ਰੱਖਣ ਦੇ ਫ਼ੈਸਲੇ ਨੂੰ ਸਹੀ ਕਰਾਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਐੱਸਬੀਆਈ ਦਾ ਹੁਕਮ ਕਾਨੂੰਨੀ ਤੌਰ ‘ਤੇ ਠੀਕ ਅਤੇ ਤਰਕਸੰਗਤ ਹੈ।
ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਜਸਟਿਸ ਨੀਲਾ ਗੋਖਲੇ ਦੀ ਬੈਂਚ ਨੇ ਤਿੰਨ ਅਕਤੂਬਰ ਨੂੰ ਅਨਿਲ ਅੰਬਾਨੀ ਵੱਲੋਂ ਦਾਇਰ ਕੀਤੀ ਪਟੀਸ਼ਨ ਖ਼ਾਰਜ ਕਰ ਦਿੱਤੀ। ਕੋਰਟ ਨੇ ਕਿਹਾ ਕਿ ਐੱਸਬੀਆਈ ਨੇ ਰਿਜ਼ਰਵ ਬੈਂਕ ਦੇ ਨਿਯਮਾਂ ਅਨੁਸਾਰ ਸਾਰੀ ਕਾਰਵਾਈ ਕੀਤੀ ਅਤੇ ਹੁਕਮ ਵਿੱਚ ਕੋਈ ਖਾਮੀ ਨਹੀਂ ਸੀ।
ਫ਼ੈਸਲੇ ਮੁਤਾਬਕ, ਬੈਂਕ ਨੇ ਅਨਿਲ ਅੰਬਾਨੀ ਨੂੰ ਕਾਰਨ-ਦੱਸੋ ਨੋਟਿਸ ਜਾਰੀ ਕੀਤਾ ਸੀ, ਪਰ ਉਨ੍ਹਾਂ ਨੇ ਜਵਾਬ ਦੇਣ ਦੀ ਬਜਾਏ ਵਾਰ-ਵਾਰ ਦਸਤਾਵੇਜ਼ਾਂ ਦੀ ਮੰਗ ਕੀਤੀ। ਇਸ ਤੋਂ ਬਾਅਦ ਐੱਸਬੀਆਈ ਨੇ ਉਨ੍ਹਾਂ ਦੇ ਖਾਤਿਆਂ ਨੂੰ Fraud Account ਵਜੋਂ ਦਰਜ ਕਰ ਦਿੱਤਾ।
ਕੋਰਟ ਨੇ ਇਹ ਵੀ ਦਰਸਾਇਆ ਕਿ ਅਨਿਲ ਅੰਬਾਨੀ ਨੇ ਕਦੇ ਵੀ ਨਿੱਜੀ ਸੁਣਵਾਈ ਦੀ ਮੰਗ ਨਹੀਂ ਕੀਤੀ, ਇਸ ਲਈ ਉਨ੍ਹਾਂ ਦਾ ਇਹ ਦਲੀਲ ਦੇਣਾ ਕਿ ਉਨ੍ਹਾਂ ਨੂੰ ਸੁਣਨ ਦਾ ਮੌਕਾ ਨਹੀਂ ਮਿਲਿਆ, ਕਬੂਲਯੋਗ ਨਹੀਂ ਹੈ।
ਵਿੱਤੀ ਮਾਹਿਰਾਂ ਦਾ ਮੰਨਣਾ ਹੈ ਕਿ ਅਨਿਲ ਅੰਬਾਨੀ ਨੂੰ ਤਗੜਾ ਝਟਕਾ ਇਸ ਫ਼ੈਸਲੇ ਨਾਲ ਸਿਰਫ਼ ਕਾਨੂੰਨੀ ਤੌਰ ’ਤੇ ਹੀ ਨਹੀਂ, ਸਗੋਂ ਉਨ੍ਹਾਂ ਦੀ ਕਾਰੋਬਾਰੀ ਛਵੀ ’ਤੇ ਵੀ ਪੈ ਸਕਦਾ ਹੈ। ਰਿਲਾਇੰਸ ਕਮਿਊਨੀਕੇਸ਼ਨਜ਼ ਨਾਲ ਜੁੜੇ ਮਾਮਲਿਆਂ ਵਿੱਚ ਇਹ ਫ਼ੈਸਲਾ ਇਕ ਨਵਾਂ ਮੋੜ ਮੰਨਿਆ ਜਾ ਰਿਹਾ ਹੈ।
Check here latest News: Click here
Get Latest News on Facebook, Instagram and YouTube: