Delhi Blast: ਦਿੱਲੀ ਧਮਾਕੇ ਤੋਂ ਬਾਅਦ ਪਾਕਿਸਤਾਨ ਹਾਈ ਅਲਰਟ ‘ਤੇ, ਸਰਹੱਦ ‘ਤੇ ਲੜਾਕੂ ਜਹਾਜ਼ਾਂ ਦੀ ਗਸ਼ਤ ਸ਼ੁਰੂ
Delhi Blast: ਧਮਾਕੇ ਤੋਂ ਬਾਅਦ ਪਾਕਿਸਤਾਨ ਹਾਈ ਅਲਰਟ ‘ਤੇ, ਸਰਹੱਦ ‘ਤੇ ਲੜਾਕੂ ਜਹਾਜ਼ਾਂ ਦੀ ਗਸ਼ਤ ਸ਼ੁਰੂ |
Delhi Blast ਤੋਂ ਬਾਅਦ ਪਾਕਿਸਤਾਨ ਵਿੱਚ ਘਬਰਾਹਟ ਦਾ ਮਾਹੌਲ ਬਣ ਗਿਆ ਹੈ। ਦਿੱਲੀ ਦੇ ਲਾਲ ਕਿਲ੍ਹੇ ਨੇੜੇ ਧਮਾਕੇ ਤੋਂ ਕੁਝ ਘੰਟਿਆਂ ਬਾਅਦ, ਪਾਕਿਸਤਾਨ ਨੇ ਰਾਜਸਥਾਨ ਨਾਲ ਲੱਗਦੀ ਸਰਹੱਦ ‘ਤੇ ਹਵਾਈ ਫੌਜ ਦੀ ਗਸ਼ਤ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨ ਦੀ ਤਿੰਨੋ ਸੈਨਾਵਾਂ ਦੇ ਮੁਖੀਆਂ ਨੇ ਰਾਤੋ-ਰਾਤ ਐਮਰਜੈਂਸੀ ਮੀਟਿੰਗ ਕੀਤੀ, ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ਼ ਨੇ ਕੀਤੀ।
ਸਰੋਤਾਂ ਮੁਤਾਬਕ, Pakistan Army ਨੇ ਸਰਹੱਦ ‘ਤੇ ਆਪਣੇ ਫਾਈਟਰ ਜੈਟ ਅਤੇ ਰਡਾਰ ਯੂਨਿਟ ਤੈਨਾਤ ਕਰ ਦਿੱਤੇ ਹਨ। ਉੱਚ ਅਧਿਕਾਰੀਆਂ ਨੇ ਕਿਹਾ ਕਿ ਇਹ ਕਾਰਵਾਈ “ਰੁਟੀਨ ਸੁਰੱਖਿਆ ਸਮੀਖਿਆ” ਦਾ ਹਿੱਸਾ ਹੈ, ਪਰ ਇੰਟੈਲੀਜੈਂਸ ਏਜੰਸੀਆਂ ਇਸਨੂੰ ਦਿੱਲੀ ਧਮਾਕੇ ਨਾਲ ਜੋੜ ਕੇ ਦੇਖ ਰਹੀਆਂ ਹਨ।
Delhi Blast ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ 13 ਤੱਕ ਪਹੁੰਚ ਗਈ ਹੈ। ਸ਼ੁਰੂਆਤੀ ਅੰਕੜਿਆਂ ‘ਚ 11 ਮੌਤਾਂ ਦੀ ਪੁਸ਼ਟੀ ਹੋਈ ਸੀ, ਪਰ ਬਾਅਦ ਵਿੱਚ ਹਸਪਤਾਲ ਨੇ 13 ਮੌਤਾਂ ਦੀ ਸੂਚੀ ਜਾਰੀ ਕੀਤੀ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਧਮਾਕੇ ਦੀ ਜਾਂਚ NIA ਅਤੇ Delhi Police ਵੱਲੋਂ ਸਾਂਝੇ ਤੌਰ ‘ਤੇ ਕੀਤੀ ਜਾ ਰਹੀ ਹੈ।
🌍 ਅੰਤਰਰਾਸ਼ਟਰੀ ਪ੍ਰਤੀਕਿਰਿਆ
ਬ੍ਰਿਟਿਸ਼ ਵਿਦੇਸ਼ ਦਫ਼ਤਰ (FCDO) ਨੇ Travel Advisory ਜਾਰੀ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਅੰਦਰ, ਜੰਮੂ-ਕਸ਼ਮੀਰ ਅਤੇ ਮਣੀਪੁਰ ਵਿੱਚ ਯਾਤਰਾ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ।
ਇਸੇ ਤਰ੍ਹਾਂ ਅਮਰੀਕੀ ਦੂਤਾਵਾਸ ਨੇ ਵੀ ਚੇਤਾਵਨੀ ਜਾਰੀ ਕੀਤੀ ਹੈ ਕਿ ਲਾਲ ਕਿਲ੍ਹਾ ਅਤੇ ਹੋਰ ਭੀੜ ਵਾਲੇ ਖੇਤਰਾਂ ਤੋਂ ਦੂਰ ਰਹੋ ਅਤੇ ਹਰ ਵੇਲੇ ਚੌਕਸ ਰਹੋ।
ਫਰਾਂਸੀਸੀ ਦੂਤਾਵਾਸ ਨੇ ਕਿਹਾ ਕਿ ਧਮਾਕਾ 10 ਨਵੰਬਰ ਨੂੰ ਸ਼ਾਮ 7 ਵਜੇ ਦੇ ਕਰੀਬ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਹੋਇਆ, ਹਾਲਾਂਕਿ ਕਾਰਨ ਦੀ ਪੁਸ਼ਟੀ ਅਜੇ ਨਹੀਂ ਹੋਈ। ਦੂਤਾਵਾਸ ਨੇ ਆਪਣੇ ਨਾਗਰਿਕਾਂ ਨੂੰ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਅਤੇ “Fil d’Ariane” ਪੋਰਟਲ ‘ਤੇ ਰਜਿਸਟਰ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਐਮਰਜੈਂਸੀ ਸਥਿਤੀ ਵਿੱਚ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕੇ।
ਈਰਾਨ ਅਤੇ ਮਿਸਰ ਨੇ ਪ੍ਰਗਟ ਕੀਤੀ ਸੰਵੇਦਨਾ
ਈਰਾਨੀ ਦੂਤਾਵਾਸ ਨੇ Delhi Blast ਵਿੱਚ ਮਾਰੇ ਗਏ ਲੋਕਾਂ ਲਈ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਬਿਆਨ ਵਿੱਚ ਕਿਹਾ ਗਿਆ,
“ਦਿੱਲੀ ਵਿੱਚ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਵਿੱਚ ਮਾਰੇ ਗਏ ਅਤੇ ਜ਼ਖ਼ਮੀ ਹੋਏ ਭਾਰਤੀ ਨਾਗਰਿਕਾਂ ਪ੍ਰਤੀ ਅਸੀਂ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ। ਅਸੀਂ ਇਸ ਦੁੱਖ ਭਰੀ ਘੜੀ ਵਿੱਚ ਭਾਰਤ ਸਰਕਾਰ ਅਤੇ ਲੋਕਾਂ ਦੇ ਨਾਲ ਖੜ੍ਹੇ ਹਾਂ।”
ਮਿਸਰੀ ਦੂਤਾਵਾਸ ਨੇ ਵੀ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦਹਿਸ਼ਤਗਰਦੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਸਹਿਯੋਗ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ।