DGCA ਨੇ ਏਅਰ ਇੰਡੀਆ ਨੂੰ ਲਗਾਇਆ 10 ਲੱਖ ਰੁਪਏ ਦਾ ਜੁਰਮਾਨਾ
ਨਵੀਂ ਦਿੱਲੀ: ਸਿਵਲ ਏਵੀਏਸ਼ਨ ਡਾਇਰੈਕਟੋਰੇਟ ਨੇ ਕਿਹਾ ਕਿ ਉਸ ਨੇ ਵੈਧ ਟਿਕਟਾਂ ਹੋਣ ਦੇ ਬਾਵਜੂਦ ਯਾਤਰੀਆਂ ਨੂੰ ਜਹਾਜ਼ ਵਿੱਚ ਚੜ੍ਹਨ ਦੀ ਇਜਾਜ਼ਤ ਨਾ ਦੇਣ ਅਤੇ ਬਾਅਦ ਵਿੱਚ ਲਾਜ਼ਮੀ ਮੁਆਵਜ਼ਾ ਨਾ ਦੇਣ ਲਈ ਏਅਰ ਇੰਡੀਆ ‘ਤੇ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ।
DGCA ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਤੋਂ ਬਾਅਦ ਡੀਜੀਸੀਏ ਦੁਆਰਾ ਜਾਂਚ ਦੀ ਪ੍ਰਕਿਰਿਆ ਸ਼ੁਰੂ ਹੋਈ ਅਤੇ ਅਸੀਂ ਬੈਂਗਲੁਰੂ, ਹੈਦਰਾਬਾਦ ਅਤੇ ਦਿੱਲੀ ਵਿੱਚ ਨਿਗਰਾਨੀ ਕੀਤੀ। ਅਸੀਂ ਪਾਇਆ ਕਿ ਏਅਰ ਇੰਡੀਆ ਦੇ ਮਾਮਲੇ ਵਿੱਚ, ਮੁਸਾਫਰਾਂ ਨੂੰ ਮੁਆਵਜ਼ੇ ਸੰਬੰਧੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ। ਇਸ ਲਈ ਏਅਰਲਾਈਨ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਨਿੱਜੀ ਸੁਣਵਾਈ ਵੀ ਕੀਤੀ ਗਈ।
ਹਵਾਬਾਜ਼ੀ ਰੈਗੂਲੇਟਰ ਮੁਤਾਬਕ ਏਅਰ ਇੰਡੀਆ ਕੋਲ ਇਸ ਸਬੰਧੀ ਕੋਈ ਨੀਤੀ ਨਹੀਂ ਹੈ ਅਤੇ ਉਹ ਯਾਤਰੀਆਂ ਨੂੰ ਮੁਆਵਜ਼ਾ ਨਹੀਂ ਦੇ ਰਹੀ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜੋ ਅਸਵੀਕਾਰਨਯੋਗ ਹੈ।
ਇਸ ‘ਚ ਕਿਹਾ ਗਿਆ ਹੈ ਕਿ ਏਅਰ ਇੰਡੀਆ ਦੀ ਦਲੀਲ ਸੁਣਨ ਤੋਂ ਬਾਅਦ 10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ, ਨਹੀਂ ਤਾਂ DGCA ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਏਅਰਲਾਈਨ ਨੂੰ ਇਸ ਮੁੱਦੇ ਨੂੰ ਹੱਲ ਕਰਨ ਲਈ ਤੁਰੰਤ ਇੱਕ ਵਿਧੀ ਵਿਕਸਤ ਕਰਨ ਦੀ ਸਲਾਹ ਦਿੱਤੀ ਗਈ ਹੈ ਜਿਸ ਵਿੱਚ ਅਸਫਲ ਰਹਿਣ ‘ਤੇ DGCA ਦੁਆਰਾ ਅਗਲੀ ਕਾਰਵਾਈ ਕੀਤੀ ਜਾਵੇਗੀ।