GTA News Media

Top Info Bar
22.1°C Toronto Loading date...
India

Inhumane torture of young girl in Delhi, a stigma on society: SGPC President

Inhumane torture of young girl in Delhi, a stigma on society: SGPC President
Share this post via:

ਦਿੱਲੀ ’ਚ ਨੌਜੁਆਨ ਲੜਕੀ ’ਤੇ ਅਣਮਨੁੱਖੀ ਤਸ਼ੱਦਦ ਸਮਾਜ ਦੇ ਮੱਥੇ ’ਤੇ ਕਲੰਕ- ਐਡਵੋਕੇਟ ਧਾਮੀ
ਕਿਹਾ, ਮਾਮਲੇ ’ਚ ਸ਼ਾਮਲ ਹਰ ਵਿਅਕਤੀ ਨੂੰ ਮਿਲੇ ਮਿਸਾਲੀ ਸਜ਼ਾ

Inhumane torture of young girl in Delhi, a stigma on society’s forehead

Accused involved in crime should be given exemplary punishment

Amritsar, January 31: The inhumane torture of a young girl in Delhi is the peak of brutality and its perpetrators should be severely punished, said Shiromani Gurdwara Parbandhak Committee (SGPC) President Advocate Harjinder Singh Dhami.

Advocate Dhami said that humiliating any human being in this manner was totally against human rights, which is strongly condemned by the SGPC.

Demanding severe punishment for the perpetrators of this unfortunate incident in Delhi, Advocate Dhami said, “What could be more shameful than the mass torture of a helpless and lonely girl and it is even more unfortunate that the women were also involved in this crime.”

He said the dehumanising act of the accused persons of cutting hair and blackening the face of the girl is nothing less than a stigma on the forehead of society.

SGPC President demanded from the Delhi and the Centre governments that the accused persons should not be spared under any circumstances and that each one should be identified and given strict exemplary punishment.

“If the accused persons are not punished, the morale of such people will increase, which is deadly to the society”, said Advocate Dhami.

He said that the matter should be thoroughly investigated by the governments on every aspect and the SGPC has also assigned its Delhi Sikh Mission officials to investigate the matter. He said that further action would be taken as per the report of the SGPC officials.

 

ਅੰਮ੍ਰਿਤਸਰ, 31 ਜਨਵਰੀ- ਦਿੱਲੀ ’ਚ ਨੌਜੁਆਨ ਲੜਕੀ ਨਾਲ ਕੀਤਾ ਗਿਆ ਅਣ-ਮਨੁੱਖੀ ਤਸ਼ੱਦਦ ਜ਼ੁਲਮ ਦੀ ਸਿਖ਼ਰ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਮਨੁੱਖ ਨੂੰ ਜਲੀਲ ਕਰਨਾ ਮਾਨਵੀ ਕਦਰਾਂ-ਕੀਮਤਾਂ ਦੇ ਬਿਲਕੁਲ ਵਿਰੁੱਧ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਾਂ। ਐਡਵੋਕੇਟ ਧਾਮੀ ਨੇ ਦਿੱਲੀ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਲੜਕੀ ’ਤੇ ਸਮੂਹਕ ਰੂਪ ਵਿਚ ਜ਼ੁਲਮ ਕੀਤਾ ਗਿਆ ਅਤੇ ਹੋਰ ਵੀ ਅਫ਼ਸੋਸਨਾਕ ਹੈ ਕਿ ਇਸ ਵਿਚ ਔਰਤਾਂ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੇਸ ਕੱਟਣ ਅਤੇ ਮੂੰਹ ਕਾਲਾ ਕਰਨ ਦੀ ਜੋ ਮਨੁੱਖਤਾ ਤੋਂ ਗਿਰੀ ਹੋਈ ਹਰਕਤ ਦੋਸ਼ੀਆਂ ਨੇ ਕੀਤੀ ਹੈ, ਇਹ ਸਮਾਜ ਦੇ ਮੂੰਹ ’ਤੇ ਕਲੰਕ ਤੋਂ ਘੱਟ ਨਹੀਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਇਕ-ਇਕ ਦੋਸ਼ੀ ਦੀ ਪਛਾਣ ਕਰਕੇ ਹਰ ਇਕ ਨੂੰ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ। ਜੇਕਰ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲੀਆਂ ਤਾਂ ਅਜਿਹੇ ਲੋਕਾਂ ਦੇ ਹੌਂਸਲੇ ਹੋਰ ਵਧਣਗੇ, ਜੋ ਸਮਾਜ ਲਈ ਘਾਤਕ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਮਾਮਲੇ ਦੀ ਸਰਕਾਰਾਂ ਵੱਲੋਂ ਹਰ ਪਹਿਲੂ ’ਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇਸ ਮਾਮਲੇ ਦੀ ਪੜਤਾਲ ਲਈ ਦਿੱਲੀ ਸਿੱਖ ਮਿਸ਼ਨ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀ ਜੋ ਵੀ ਰਿਪੋਰਟ ਦੇਣਗੇ ਉਸ ਅਨੁਸਾਰ ਅਗਲੀ ਕਾਰਵਾਈ ਕਰਾਂਗੇ।