ਲਖਨਊ : ਟਵਿੱਟਰ ਤੇ ਦੀਪਕ ਸ਼ਰਮਾ ਨਾਂ ਦੇ ਅਕਾਊਂਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਦੋ ਇਹ ਸੂਚਨਾ ਪੁਲਿਸ ਨੂੰ ਮਿਲੀ ਤਾ ਪੁਲਿਸ ‘ਚ ਹੜਕੰਪ ਮਚ ਗਿਆ। ਉੱਚ ਅਧਿਕਾਰੀਆਂ ਨੇ ਇਹ ਮਾਮਲੇ ਦੀ ਜਾਂਚ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤੀ ਗਈ ਹੈ।
ਟਵਿੱਟਰ ਤੇ ਇਕ ਅਣਪਛਾਤੇ ਵਿਅਕਤੀ ਨੇ ਦੀਪਕ ਸ਼ਰਮਾ ਨਾ ਦੇ ਨਾਲ ਖਾਤਾ ਬਣਾਇਆ ਹੈ ਤੇ ਉਸਨੇ ਵੀਰਵਾਰ ਨੂੰ ਟਵੀਟ ਕਰਕੇ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ । ਇੰਨਾ ਹੀ ਨਹੀਂ ਇਸ ਅਕਾਊਂਟ ਤੋਂ ਕਈ ਇਤਰਾਜ਼ਯੋਗ ਟਵੀਟ ਵੀ ਕੀਤੇ ਗਏ ਹਨ। ਇਹ ਸਭ ਟਵੀਟਾਂ ਦਾ ਨੋਟਿਸ ਲੈਂਦਿਆਂ ਯੂਪੀ 112 ਦੇ ਅਧਿਕਾਰੀਆਂ ਨੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜਿਸ ਤੋਂ ਤਰੁੰਤ ਬਾਅਦ ਉੱਚ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਅਪਰਾਧ ਸ਼ਾਖਾ ਨੂੰ ਸੌਂਪ ਦਿੱਤੀ । ਦੱਸ ਦਈਏ ਕਿ ਕ੍ਰਾਈਮ ਬ੍ਰਾਂਚ ਦੀਆਂ ਕਈ ਟੀਮਾਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ ਤੇ ਕੁਝ ਸੁਰਾਗ ਵੀ ਮਿਲੇ ਹਨ। ਜਲਦੀ ਹੀ ਇਸ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੇ ਨਾਲ ਸਖਤ ਕਾਰਵਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ।