GTA News Media

Top Info Bar
22.1°C Toronto Loading date...
India

PM ਮੋਦੀ ਨੇ ਚੰਡੀਗੜ੍ਹ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਚੰਡੀਗੜ੍ਹ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਸ਼ਰਧਾਂਜਲੀ
Share this post via:

ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ। PM ਮੋਦੀ ਨੇ ਅਕਾਲੀ ਦਲ ਦੇ ਪਾਰਟੀ ਦਫ਼ਤਰ ਪੁੱਜ ਕੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਮ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ, ਪ੍ਰਕਾਸ਼ ਸਿੰਘ ਬਾਦਲ ਦਾ ਬੜਾ ਸਤਿਕਾਰ ਕਰਦੇ ਸਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨੂੰ ‘ਨਿੱਜੀ ਘਾਟਾ’ ਦੱਸਿਆ ਸੀ। PM ਮੋਦੀ ਨੇ ਕਿਹਾ ਉਹ ਭਾਰਤੀ ਰਾਜਨੀਤੀ ਦੀ ਆਦਮ ਕੱਦ ਸ਼ਖ਼ਸੀਅਤ ਸਨ, ਜਿਨ੍ਹਾਂ ਰਾਸ਼ਟਰ ਲਈ ਵੱਡਾ ਯੋਗਦਾਨ ਪਾਇਆ।

PM ਮੋਦੀ ਨੇ ਟਵੀਟ ਵਿੱਚ ਕਿਹਾ, ‘‘ ਪ੍ਰਕਾਸ਼ ਸਿੰਘ ਬਾਦਲ ਜੀ ਦੇ ਦੇਹਾਂਤ ਨਾਲ ਵੱਡਾ ਦੁਖ ਹੋਇਆ ਹੈ। ਉਹ ਭਾਰਤੀ ਸਿਆਸਤ ਦੀ ਵੱਡ ਆਕਾਰੀ ਸ਼ਖ਼ਸੀਅਤ ਸਨ ਤੇ ਉਹ ਸ਼ਾਨਦਾਰ ਸਿਆਸਤਦਾਨ ਸਨ, ਜਿਨ੍ਹਾਂ ਦੇਸ਼ ਲਈ ਵੱਡਾ ਯੋਗਦਾਨ ਪਾਇਆ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਤੇ ਵਿਕਾਸ ਲਈ ਅਣਥੱਕ ਕੰਮ ਕੀਤਾ ਤੇ ਨਾਜ਼ੁਕ ਸਮਿਆਂ ਵਿਚ ਵੀ ਉਨ੍ਹਾਂ ਸੂਬੇ ਦੀ ਮੂਹਰੇ ਹੋ ਕੇ ਅਗਵਾਈ ਕੀਤੀ।