GTA News Media

Top Info Bar
22.1°C Toronto Loading date...
India

RSS ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

RSS ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
Share this post via:

ਇਕ ਅਣਪਛਾਤੇ ਵਿਅਕਤੀ ਵੱਲੋਂ ਮਹਾਰਾਸ਼ਟਰ ਦੇ ਨਾਗਪੁਰ ਸਥਿਤ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਹੈੱਡਕੁਆਰਟਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ, ਜਿਸ ਤੋਂ ਬਾਅਦ ਹੈੱਡਕੁਆਰਟਰ ‘ਤੇ  ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲੀਸ ਅਧਿਕਾਰੀ ਗੋਰਖ ਭਾਮਰੇ ਨੇ ਦੱਸਿਆ ਕਿ ਦੁਪਹਿਰ ਇੱਕ ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਪੁਲੀਸ ਕੰਟਰੋਲ ਰੂਮ ’ਤੇ ਫੋਨ ਕਰਕੇ ਆਰਐਸਐਸ ਹੈੱਡਕੁਆਰਟਰ ਨੂੰ ਉਡਾਉਣ ਦੀ ਧਮਕੀ ਦਿੱਤੀ।

ਜਾਣਕਾਰੀ ਮੁਤਬਿਕ ਧਮਕੀ ਮਿਲਣ ਤੋਂ ਬਾਅਦ, ਬੰਬ ਖੋਜ ਅਤੇ ਨਿਰੋਧਕ ਦਸਤੇ (BDDS) ਅਤੇ ਸਨੀਫਰ ਕੁੱਤਿਆਂ ਨੂੰ ਬੁਲਾਇਆ ਗਿਆ ਅਤੇ ਅਹਾਤੇ ਦੀ ਪੂਰੀ ਤਲਾਸ਼ੀ ਲਈ ਗਈ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਅਧਿਕਾਰੀ ਨੇ ਕਿਹਾ ਕਿ ਸਾਵਧਾਨੀ ਦੇ ਤੌਰ ‘ਤੇ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਕਾਲਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।