ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਆਨ ਦਿੱਤਾ ਕਿ SYL ਦੇ ਪਾਣੀ ਬਾਰੇ ਫੈਸਲਾ ਕਰਨਾ ਕੇਂਦਰ ਸਰਕਾਰ ਦੀ ਜਿ਼ੰਮੇਵਾਰੀ ਹੈ ਅਤੇ ਕੇਂਦਰ ਨੂੰ ਇਸ ਦਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਕਿ ਦੋਵਾਂ ਰਾਜਾਂ ਦੀ ਪਾਣੀ ਦੀ ਲੋੜ ਪੂਰੀ ਹੋ ਸਕੇ।
ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਤੇ ਕਾਂਗਰਸ ਦੇ ਬਿਆਨਾਂ ਵਿਚ ਇਸ ਮੁੱਦੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚ ਬਹੁਤ ਫਰਕ ਹੈ। ਇਹ ਪਾਰਟੀਆਂ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ। ਕੇਜਰੀਵਾਲ ਨੇ ਕਿਹਾ ਕਿ ਜੇਕਰ SYL ਦੀ ਬੈਠਕ ਵਿਚ ਉਨ੍ਹਾਂ ਨੂੰ ਬੁਲਾਇਆ ਗਿਆ ਤਾਂ ਉਹ ਜ਼ਰੂਰ ਸ਼ਾਮਲ ਹੋਣਗੇ।