‘ਟੋਲ ਪਲਾਜ਼ੇ ਨਹੀਂ ਲੱਗਣ ਦਿਆਂਗੇ, ਪੰਜਾਬੀਆਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ’: CM ਮਾਨ
ਚੰਡੀਗੜ੍ਹ: CM ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਸਰਕਾਰ ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ ‘ਤੇ ਲੱਗਣ ਵਾਲੇ ਤਿੰਨ ਟੋਲ ਪਲਾਜ਼ੇ ਨਹੀਂ ਲੱਗਣ ਦੇਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਟੋਲ ਪਲਾਜ਼ਾ ‘ਤੇ ਮਿਆਦ ਦੀ ਆਖਰੀ ਤਾਰੀਖ ਲਿਖਣੀ ਲਾਜ਼ਮੀ ਹੋਵੇਗੀ। ਪੰਜਾਬ ਦੇ ਲੋਕਾਂ ਦੇ ਪੈਸੇ ਦੀ ਬਰਬਾਦੀ ਨਹੀਂ ਹੋਣ ਦੇਵਾਂਗੇ। ਪੰਜਾਬ ਦੇ ਉਜਾੜੇ ਦਾ ਹਿਸਾਬ ਕੈਪਟਨ-ਬਾਦਲਾਂ ਤੋਂ ਲੈ ਕੇ ਹੀ ਰਹਾਂਗੇ।
ਭਵਾਨੀਗੜ੍ਹ ਤੋਂ ਕੋਟ ਸ਼ਮੀਰ ਰੋਡ 'ਤੇ ਲੱਗਣ ਵਾਲੇ 3 ਟੋਲ ਪਲਾਜ਼ੇ ਨਹੀਂ ਲੱਗਣ ਦੇਵਾਂਗੇ, ਬਿਨਾਂ ਸੜਕਾਂ ਬਣਾਏ ਹੀ ਟੋਲ ਪਲਾਜ਼ੇ ਲਗਾਏ ਗਏ
ਪੰਜਾਬ ਦੇ ਲੋਕਾਂ ਦੇ ਪੈਸੇ ਦੀ ਨਾਜਾਇਜ਼ ਲੁੱਟ ਨਹੀਂ ਹੋਣ ਦੇਵਾਂਗੇ
–CM @BhagwantMann pic.twitter.com/QwOYp2YcTF— AAP Punjab (@AAPPunjab) December 15, 2022
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੁਸ਼ਿਆਰਪੁਰ ਦਾ ਲਾਚੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਟਾਂਡਾ ਰੋਡ ’ਤੇ ਬਣਿਆ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖ਼ਤਮ ਹੋ ਗਈ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਸ ਤੋਂ ਪਹਿਲਾਂ ਵੀ ਸੰਗਰੂਰ ਵਿੱਚ 2 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਸਨ।