GTA News Media

Top Info Bar
22.1°C Toronto Loading date...
Punjab

ਦਰਬਾਰ ਸਾਹਿਬ ਨੇੜੇ 4 ਬੰਬ ਰੱਖਣ ਦੀ ਅਫਵਾਹ, 3 ਬੱਚਿਆਂ ਸਣੇ ਚਾਰ ਗ੍ਰਿਫਤਾਰ

ਦਰਬਾਰ ਸਾਹਿਬ ਨੇੜੇ 4 ਬੰਬ ਰੱਖਣ ਦੀ ਅਫਵਾਹ, 3 ਬੱਚਿਆਂ ਸਣੇ ਚਾਰ ਗ੍ਰਿਫਤਾਰ
Share this post via:

ਸ਼ੁੱਕਰਵਾਰ ਅੱਧੀ ਰਾਤ ਨੂੰ ਹਰਿਮੰਦਰ ਸਾਹਿਬ ਨੇੜੇ ਬੰਬ ਦੀ ਅਫਵਾਹ ਕਾਰਨ ਗਰੁਣਾਗਰੀ ‘ਚ ਹਲਚਲ ਮਚ ਗਈ। ਦਰਅਸਲ ਇਹ ਅਫਵਾਹ ਅਜਿਹੇ ਸਮੇਂ ਫੈਲੀ ਹੈ ਜਦੋਂ 6 ਜੂਨ ਨੂੰ ਹਰਿਮੰਦਰ ਸਾਹਿਬ ਵਿਖੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾ ਰਹੀ ਹੈ। ਬੰਬ ਦੀ ਅਫਵਾਹ ਮਿਲਦੇ ਹੀ ਪੁਲਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਕਥਿਤ ਤੌਰ ’ਤੇ ਤਿੰਨ ਬੱਚਿਆਂ ਸਮੇਤ ਚਾਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੇ ਪੁਲਿਸ ਨੂੰ ਬੰਬ ਦੀ ਸੂਚਨਾ ਦਿੱਤੀ ਸੀ।

ਪੁਲਸ ਨੇ ਮੌਕੇ ‘ਤੇ ਬੰਬ ਨਿਰੋਧਕ ਦਸਤਾ ਤਾਇਨਾਤ ਕਰ ਦਿੱਤਾ ਹੈ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਤਲਾਸ਼ੀ ਲਈ ਜਾ ਰਹੀ ਹੈ। ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਘਟਨਾ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਨੂੰ ਰਾਤ 1 ਵਜੇ ਦੇ ਕਰੀਬ ਫ਼ੋਨ ਆਇਆ ਅਤੇ ਫ਼ੋਨ ਕਰਨ ਵਾਲੇ ਨੇ ਕਿਹਾ ਕਿ ਹਰਿਮੰਦਰ ਸਾਹਿਬ ਨੇੜੇ ਚਾਰ ਬੰਬ ਰੱਖੇ ਗਏ ਹਨ। ਇਸ ਤੋਂ ਬਾਅਦ ਫੋਨ ਕੱਟਿਆ ਗਿਆ ਅਤੇ ਪੁਲਸ ਨੇ ਵਾਰ-ਵਾਰ ਨੰਬਰ ‘ਤੇ ਫੋਨ ਕੀਤਾ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਲਾਕੇ ਦੀ ਤਲਾਸ਼ੀ ਲਈ ਪਰ ਕੋਈ ਬੰਬ ਨਹੀਂ ਮਿਲਿਆ। ਪੁਲੀਸ ਨੇ ਬਾਅਦ ਵਿੱਚ ਫੋਨ ਕਰਨ ਵਾਲੇ ਦੀ ਪਛਾਣ ਬਾਂਸ ਵਾਲਾ ਬਾਜ਼ਾਰ ਦੇ ਵਸਨੀਕ ਵਜੋਂ ਕੀਤੀ। ਦੋਸ਼ ਹੈ ਕਿ 20 ਸਾਲਾ ਨੌਜਵਾਨ ਨੇ ਕੁਝ ਨੌਜਵਾਨਾਂ ਨਾਲ ਫੋਨ ‘ਤੇ ਗੱਲਬਾਤ ਕੀਤੀ ਸੀ। ਪੁਲਿਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ 6 ਜੂਨ ਨੂੰ ਹਰਿਮੰਦਰ ਸਾਹਿਬ ‘ਚ ਸਾਕਾ ਨੀਲਾ ਤਾਰਾ ਦੀ ਬਰਸੀ ਮਨਾਈ ਜਾਵੇਗੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਪੁਲੀਸ ਨੇ ਭਾਰੀ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਹੈ। ਖਾਲਿਸਤਾਨ ਪੱਖੀ ਜਥੇਬੰਦੀ ਦਲ ਖਾਲਸਾ ਨੇ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮੌਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਇਹ ਜਥੇਬੰਦੀ 5 ਜੂਨ ਦੀ ਸ਼ਾਮ ਨੂੰ ਰੋਸ ਮਾਰਚ ਵੀ ਕੱਢੇਗੀ। ਸਰਕਾਰ ਨੇ ਅੰਮ੍ਰਿਤਸਰ ਬੰਦ ਦੌਰਾਨ ਅਮਨ-ਕਾਨੂੰਨ ਬਣਾਈ ਰੱਖਣ ਲਈ ਅਰਧ ਸੈਨਿਕ ਬਲਾਂ ਦੀਆਂ ਦੋ ਕੰਪਨੀਆਂ ਅਤੇ ਪੰਜਾਬ ਪੁਲੀਸ ਦੇ 5000 ਜਵਾਨਾਂ ਨੂੰ ਅੰਮ੍ਰਿਤਸਰ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਪੁਲਿਸ ਨੇ ਲੋਕਾਂ ਨੂੰ ਸ਼ੱਕੀ ਅਨਸਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੀ ਵੀ ਅਪੀਲ ਕੀਤੀ ਹੈ।