GTA News Media

Top Info Bar
22.1°C Toronto Loading date...
Punjab

ਪੰਜਾਬ ਦੇ ਕਿਸਾਨ ਆਗੂਆਂ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ; MSP ਲਈ ਕਾਨੂੰਨੀ ਗਾਰੰਟੀ, ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ

ਪੰਜਾਬ ਦੇ ਕਿਸਾਨ ਆਗੂਆਂ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ; MSP ਲਈ ਕਾਨੂੰਨੀ ਗਾਰੰਟੀ, ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ
Share this post via:

ਪੰਜਾਬ ਦੇ ਕਈ ਕਿਸਾਨ ਆਗੂਆਂ ਨੇ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪ ਕੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਬਿਜਲੀ ਸੋਧ ਬਿੱਲ ਨੂੰ ਵਾਪਸ ਲੈਣ ਸਮੇਤ ਵੱਖ-ਵੱਖ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ। ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਦੇ ਸੱਦੇ ‘ਤੇ ਸੂਬੇ ਦੀਆਂ 33 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਰੱਦ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਆਪਣੇ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਮਾਰਚ ਵੀ ਕੱਢਿਆ।

ਉਧਰ, ਸੂਬੇ ਭਰ ਤੋਂ ਵੱਡੀ ਗਿਣਤੀ ’ਚ ਪੁੱਜੇ ਕਿਸਾਨਾਂ ਨੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਚੰਡੀਗੜ੍ਹ-ਮੋਹਾਲੀ ਸਰਹੱਦ ਤੱਕ ਰੋਸ ਮਾਰਚ ਕੱਢਿਆ। ਅਧਿਕਾਰੀਆਂ ਨੇ ਦੱਸਿਆ ਕਿ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ।

ਬਾਅਦ ਵਿੱਚ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ ਅਤੇ ਹਰਮੀਤ ਸਿੰਘ ਕਾਦੀਆਂ ਸਮੇਤ ਕਈ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲੀਸ ਵੱਲੋਂ ਇੱਕ ਬੱਸ ਵਿੱਚ ਬਿਠਾ ਕੇ ਰਾਜਪਾਲ ਨਾਲ ਮੀਟਿੰਗ ਲਈ ਰਾਜ ਭਵਨ ਵਿੱਚ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਮੰਗ ਪੱਤਰ ਸੌਂਪਿਆ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਰਾਜਪਾਲ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਐਤਵਾਰ ਨੂੰ ਉਨ੍ਹਾਂ ਦਾ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਣਗੇ।