GTA News Media

Top Info Bar
22.1°C Toronto Loading date...
Punjab

ਭਾਈ ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਸ਼ੁਰੂ; 9 ਸਾਥੀਆਂ ਦੇ ਅਸਲਾ ਲਾਇਸੈਂਸ ਕੀਤੇ ਰੱਦ

ਭਾਈ ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਸ਼ੁਰੂ; 9 ਸਾਥੀਆਂ ਦੇ ਅਸਲਾ ਲਾਇਸੈਂਸ ਕੀਤੇ ਰੱਦ
Share this post via:

ਬੀਤੇ ਦਿਨੀਂ ਅਜਨਾਲਾ ‘ਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ।

ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ 10 ਸਮਰਥਕਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਜਾ ਰਹੀ ਹੈ, ਪਰ ਇੱਕ ਸਾਥੀ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਹੋਣ ਕਾਰਨ ਸਬੰਧਤ ਰਾਜ ਨੂੰ ਪੱਤਰ ਲਿਖਿਆ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਬਣੇ 9 ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਇਹ ਸਾਰੀ ਕਾਰਵਾਈ ਗੁਪਤ ਤਰੀਕੇ ਨਾਲ ਕਰ ਰਹੀ ਹੈ ਤਾਂਜੋ ਅਜਨਾਲਾ ਕਾਂਡ ਵਰਗੀ ਹਿੰਸਕ ਘਟਨਾ ਦੁਬਾਰਾ ਨਾ ਵਾਪਰੇ।

ਇਸ ਤੋਂ ਇਲਾਵਾ ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ। ਉਸ ਤੋਂ ਬਾਅਦ ਲਾਇਸੰਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਹਰ ਕਿਸੇ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਨੂੰ ਸੁਰੱਖਿਆ ਗਾਰਡ ਵਜੋਂ ਵਰਤਣ ਲਈ।

ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਹਰਜੀਤ ਸਿੰਘ ਅੰਮ੍ਰਿਤਸਰ, ਬਲਜਿੰਦਰ ਸਿੰਘ ਅੰਮ੍ਰਿਤਸਰ, ਰਾਮ ਸਿੰਘ ਬਰਾੜ ਕੋਟਕਪੂਰਾ, ਗੁਰਮੀਤ ਸਿੰਘ ਮੋਗਾ, ਅਵਤਾਰ ਸਿੰਘ ਸੰਗਰੂਰ, ਵਰਿੰਦਰ ਸਿੰਘ ਤਰਨਤਾਰਨ, ਹਰਪ੍ਰੀਤ ਦੇਵਗਨ ਪਟਿਆਲਾ, ਅੰਮ੍ਰਿਤਪਾਲ ਸਿੰਘ ਤਰਨਤਾਰਨ ਅਤੇ ਗੁਰਭੇਜ ਸਿੰਘ ਫਰੀਦਕੋਟ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ। ਜਦਕਿ ਤਲਵਿੰਦਰ ਸਿੰਘ ਤਰਨਤਾਰਨ ਦਾ ਲਾਇਸੈਂਸ ਜੰਮੂ-ਕਸ਼ਮੀਰ ਤੋਂ ਬਣਿਆ ਹੋਣ ਕਾਰਨ ਉਸ ਨੂੰ ਸਮੀਖਿਆ ਲਈ ਸਬੰਧਤ ਸੂਬੇ ਨੂੰ ਭੇਜਿਆ ਗਿਆ ਹੈ।