GTA News Media

Top Info Bar
22.1°C Toronto Loading date...
Punjab

ਮੋਰਿੰਡਾ ਬੇਅਦਬੀ ਕਾਂਡ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਮੋਰਿੰਡਾ ਬੇਅਦਬੀ ਕਾਂਡ: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ
Share this post via:

ਮੋਰਿੰਡਾ  ਦੇ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੇਅਦਬੀ ਦੇ ਦੋਸ਼ੀ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ, ਪਰ ਦੁੱਖ ਦੀ ਗੱਲ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਕੀਤੀ ਜਾ ਰਹੀ ਢਿੱਲਮੱਠ ਕਾਰਨ ਦੇਸ਼ ਧ੍ਰੋਹੀਆਂ ਦੇ ਹੌਸਲੇ ਬੁਲੰਦ ਹੋ ਰਹੇ ਹਨ। ਜੇਕਰ ਮਿਸਾਲੀ ਸਜ਼ਾ ਦਿੱਤੀ ਜਾਂਦੀ ਤਾਂ ਕੋਈ ਵੀ ਅਜਿਹਾ ਘਿਨੌਣਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਫੜੇ ਗਏ ਵਿਅਕਤੀ ਖ਼ਿਲਾਫ਼ ਸਮਾਜ ‘ਚ ਗੁੱਸਾ ਹੈ ਤਾਂ ਕਈ ਵਾਰ ਕਾਨੂੰਨ ਦਾ ਹਵਾਲਾ ਦੇ ਕੇ ਬਚ ਜਾਂਦਾ ਹੈ, ਦੂਜੇ ਪਾਸੇ ਪੁਲਿਸ ਦੀ ਢਿੱਲਮੱਠ ਕਾਰਨ ਦੋਸ਼ੀ ਖੁੱਲ੍ਹ ਕੇ ਸਾਹਮਣੇ ਆ ਜਾਂਦਾ ਹੈ। ਇਹ ਸਰਕਾਰਾਂ ਲਈ ਇੱਕ ਵੱਡਾ ਸਵਾਲ ਹੈ, ਜਿਸ ਤੋਂ ਉਹ ਟਾਲ ਨਹੀਂ ਸਕਦੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਮੋਰਿੰਡਾ ਵਿੱਚ ਬੇਅਦਬੀ ਦੀ ਘਟਨਾ ਹੈਰਾਨ ਕਰਨ ਵਾਲੀ ਹੈ, ਦੋਸ਼ੀ ਨੇ ਆ ਕੇ ਗੁਰੂ ਸਾਹਿਬ ਦਾ ਅਪਮਾਨ ਕੀਤਾ ਹੈ। ਇਸ ਵਿਅਕਤੀ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਕੇ ਇੱਕ ਮਿਸਾਲ ਕਾਇਮ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬੇਅਦਬੀ ਕਰਨ ਵਾਲੀਆਂ ਤਾਕਤਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ। ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪੁਲਿਸ ਇਸ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰੇਗੀ ਤਾਂ ਇਹ ਠੀਕ ਨਹੀਂ ਹੋਵੇਗਾ।