ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਪਿਤਾ ਵੱਲੋਂ ਇੰਗਲੈਂਡ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
ਸਿੱਧੂ ਮੂਸੇਵਾਲਾ ਦੀ ਮੌਤ ਨੂੰ ਆਉਂਦੀ 29 ਮਈ ਨੂੰ ਇੱਕ ਸਾਲ ਪੂਰਾ ਹੋਣ ਵਾਲਾ ਹੈ। ਪਰ ਹਾਲੇ ਤੱਕ ਮੂਸੇਵਾਲਾ ਦਾ ਪਰਿਵਾਰ ਤੇ ਉਸ ਦੇ ਚਾਹੁਣ ਵਾਲੇ ਉਸ ਨੂੰ ਇਨਸਾਫ ਮਿਲਣ ਦੀ ਦੀ ਉਡੀਕ ਕਰ ਰਹੇ ਹਨ। ਇੱਧਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ, ਉੱਧਰ ਮੂਸੇਵਾਲਾ ਦੇ ਮਾਪਿਆਂ ਨੇ ਆਪਣੇ ਮਰਹੂਮ ਪੁੱਤਰ ਨੂੰ ਇਨਸਾਫ ਦਿਵਾਉਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਸਿਲਸਿਲੇ ‘ਚ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇੰਗਲੈਂਡ ਦੇ ਸੰਸਦ ਮੈਂਬਰਾਂ ਨਾਲ ਖਾਸ ਮੁਲਾਕਾਤ ਕੀਤੀ।
ਇਸ ਦੇ ਨਾਲ ਨਾਲ ਬਲਕੌਰ ਸਿੰਘ ਨੇ ਆਪਣੇ ਮਰਹੂਮ ਪੁੱਤਰ ਦੇ ਇਨਸਾਫ ਲਈ ਆਵਾਜ਼ ਬੁਲੰਦ ਕਰਨ ਦੀ ਵੀ ਅਪੀਲ ਕੀਤੀ। ਦੱਸ ਦਈਏ ਕਿ ਬਲਕੌਰ ਸਿੰਘ ਨੇ ਇੰਗਲੈਂਡ ਦੇ ਸੰਸਦ ਮੈਂਬਰਾਂ ਪ੍ਰੀਤ ਕੌਰ ਗਿੱਲ ਤੇ ਤਨਮਨਜੀਤ ਸਿੰਘ ਢੇਸੀ ਨਾਲ ਮੁਲਾਕਾਤ ਕੀਤੀ ਸੀ।ਇੰਗਲੈਂਡ ਦੇ ਸੰਸਦ ਮੈਂਬਰਾਂ ਨੇ ਵੀ ਬਲਕੌਰ ਸਿੰਘ ਨੂੰ ਮੂਸੇਵਾਲਾ ਦੇ ਇਨਸਾਫ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਵਾਅਦਾ ਦਿੱਤਾ ਹੈ।