GTA News Media

Top Info Bar
22.1°C Toronto Loading date...
Punjab

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Share this post via:

ਅੰਮ੍ਰਿਤਸਰ: ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।

ਨਗਰ ਕੀਰਤਨ ਦੌਰਾਨ ਬੈਂਡ ਅਤੇ ਗਤਕਾ ਪਾਰਟੀਆਂ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸ਼ਬਦੀ ਜਥਿਆਂ ਵੱਲੋਂ ਗੁਰੂ ਸਾਹਿਬ ਜੀ ਦੀ ਉਸਤਤ ਵਿਚ ਗੁਰੂ ਜਸ ਗਾਇਨ ਕੀਤਾ ਗਿਆ। ਨਗਰ ਕੀਰਤਨ ਦੇ ਰਸਤੇ ਨੂੰ ਖ਼ੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ। ਇਸ ਮੌਕੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਦੇ ਲੰਗਰ ਦੀ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ। ਇਸ ਦੌਰਾਨ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।