GTA News Media

Top Info Bar
22.1°C Toronto Loading date...
Punjab

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ‘ਚ ਸਜਾਏ ਗਏ ਜਲੌਅ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੀ ਦਰਬਾਰ ਸਾਹਿਬ ‘ਚ ਸਜਾਏ ਗਏ ਜਲੌਅ
Share this post via:

ਅੱਜ 17 ਜਨਵਰੀ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰੂ ਘਰ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿਚ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।

ਇਸੇ ਦੌਰਾਨ ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਧਾਰਮਿਕ ਦੀਵਾਨ ਸਜੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ, ਪ੍ਰਚਾਰਕਾਂ ਤੇ ਪੰਥਕ ਕਵੀਆਂ ਨੇ ਹਾਜਰੀ ਭਰੀ ਅਤੇ ਗੁਰੂ ਸਾਹਿਬ ਜੀ ਦਾ ਜੀਵਨ ਇਤਿਹਾਸ ਸੰਗਤ ਨਾਲ ਸਾਂਝਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕਈ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।