GTA News Media

Top Info Bar
22.1°C Toronto Loading date...
Punjab

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਦੇਣਗੇ ਆਪਣੀ ਇੱਕ ਦਿਨ ਦੀ ਤਨਖ਼ਾਹ

ਹੜ੍ਹ ਪੀੜ੍ਹਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮ ਦੇਣਗੇ ਆਪਣੀ ਇੱਕ ਦਿਨ ਦੀ ਤਨਖ਼ਾਹ
Share this post via:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੀਆਂ ਜਾ ਰਹੀਆਂ ਸੇਵਾਵਾਂ ’ਚ ਨਿੱਜੀ ਹਿੱਸਾ ਪਾਉਂਦਿਆਂ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਆਪਣੀ ਇੱਕ ਦਿਨ ਦੀ ਤਨਖ਼ਾਹ ਦੇਣ ਦਾ ਫੈਸਲਾ ਲਿਆ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਇਕ ਖਾਤਾ ਜਨਤਕ ਕਰਕੇ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਇਹ ਪਹਿਲਕਦਮੀ ਕੀਤੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਐਸੋਸੀਏਸ਼ਨ ਵੱਲੋਂ 51 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ, ਜਦਕਿ ਸਿੱਖ ਕਥਾਵਾਚਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਵੀ 1 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ।