GTA News Media

Top Info Bar
22.1°C Toronto Loading date...
Featured Punjab

ਅਕਾਲੀਆਂ ਅਤੇ ਕਾਂਗਰਸ ਤੋਂ ਬਾਅਦ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਵੀ ਦਿਓ: ਮਨੀਸ਼ ਸਿਸੋਦੀਆ

ਅਕਾਲੀਆਂ ਅਤੇ ਕਾਂਗਰਸ ਤੋਂ ਬਾਅਦ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਵੀ ਦਿਓ: ਮਨੀਸ਼ ਸਿਸੋਦੀਆ
Share this post via:

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਹਲਕੇ ਤੋਂ ਪਾਰਟੀ ਉਮੀਦਵਾਰ ਹਕੀਮ ਸਿੰਘ ਠੇਕੇਦਾਰ ਅਤੇ ਹਲਕਾ ਦਾਖਾ ਤੋਂ ਉਮੀਦਵਾਰ ਕੇ.ਐਨ.ਐਸ. ਕੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਗਤੀਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਸ੍ਰੀ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਦੇ ਦੋਵਾਂ ਉਮੀਦਵਾਰਾਂ ਨੂੰ ਭਾਰੀ ਵੋਟਾਂ ਨਾਲ ਜਿਤਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

ਐਤਵਾਰ ਨੂੰ ਮਨੀਸ਼ ਸਿਸੋਦੀਆ ਪੰਜਾਬ ਦੇ ਚੋਣ ਦੌਰੇ ‘ਤੇ ਸਨ। ਉਨ੍ਹਾਂ ਲੁਧਿਆਣਾ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵਾਰ-ਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਮੌਕੇ ਦਿੱਤੇ ਹਨ, ਪਰ ਕੋਈ ਵੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰ ਸਕੀ। ਉਨ੍ਹਾਂ ਆਮ ਆਦਮੀ ਨੂੰ ਪਾਰਟੀ ਨੂੰ ਮੌਕਾ ਦੇਣ ਦੀ ਅਪੀਲ ਕੀਤੀ। “ਅਸੀਂ ਦਿੱਲੀ ਵਿੱਚ ਕੰਮ ਕੀਤਾ ਹੈ, ਅਸੀਂ ਪੰਜਾਬ ਵਿੱਚ ਹੋਰ ਵੀ ਵਧੀਆ ਕਰਾਂਗੇ।” ਸਿਸੋਦੀਆ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਲਈ ਕਾਂਗਰਸ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੂਬੇ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਪੰਜਾਬ ਦੀ ਜਵਾਨੀ ਡਰੱਗ ਮਾਫੀਆ ਦੀ ਲਪੇਟ ‘ਚ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਕਰੇਗੀ ਅਤੇ ਡਰੱਗ ਮਾਫੀਆ ਦਾ ਖਾਤਮਾ ਕਰੇਗੀ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਏਗੀ।

ਆਪ ਆਗੂ ਨੇ ਕਿਹਾ ਕਿ ਲੋਕ ਮੈਨੂੰ ਕਹਿ ਰਹੇ ਹਨ ਕਿ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂ ਲੋਕਾਂ ਨੂੰ ਮੋਟੀ ਰਕਮ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਪੈਸਾ ਜਨਤਾ ਦੇ ਟੈਕਸ ਵਿੱਚੋਂ ਲੁੱਟਿਆ ਗਿਆ ਹੈ। ਦੋਵੇਂ ਧਿਰਾਂ ਵਾਰੀ-ਵਾਰੀ ਪੰਜਾਬ ਦੇ ਖਜ਼ਾਨੇ ਨੂੰ ਲੁੱਟ ਕੇ ਆਪਣਾ ਖਜ਼ਾਨਾ ਭਰ ਰਹੀਆਂ ਹਨ। ਸਿਸੋਦੀਆ ਨੇ ਲੋਕਾਂ ਨੂੰ ਕਿਹਾ ਕਿ ਜੇਕਰ ਕਾਂਗਰਸ ਅਤੇ ਅਕਾਲੀ ਦਲ ਪੈਸੇ ਦਿੰਦੇ ਹਨ ਤਾਂ ਨਾਂਹ ਨਾ ਕਹੋ ਲਓ, ਪਰ ਵੋਟ ਆਮ ਆਦਮੀ ਪਾਰਟੀ ਨੂੰ ਹੀ ਦਿਓ।