GTA News Media

Top Info Bar
22.1°C Toronto Loading date...
Punjab

ਅਕਾਲੀ ਆਗੂ ਬਿਕਰਮ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿੱਚ 22 ਮਾਰਚ ਤੱਕ ਵਾਧਾ

ਅਕਾਲੀ ਆਗੂ ਬਿਕਰਮ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿੱਚ 22 ਮਾਰਚ ਤੱਕ ਵਾਧਾ
Share this post via:

ਪਟਿਆਲਾ ਜੇਲ ‘ਚ ਬੰਦ ਮਜੀਠੀਆ ਦਾ ਮੰਗਲਵਾਰ ਨੂੰ ਜੁਡੀਸ਼ੀਅਲ ਰਿਮਾਂਡ ਖਤਮ ਹੋਣ ‘ਤੇ ਉਸ ਨੂੰ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ।

ਉਸ ਦੇ ਵਕੀਲਾਂ ਨੇ ਚੋਣ ਨਤੀਜੇ ਐਲਾਨੇ ਜਾਣ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਅਪੀਲ ਕੀਤੀ, ਪਰ ਅਦਾਲਤ ਨੇ ਅਪੀਲ ਰੱਦ ਕਰ ਦਿੱਤੀ ਅਤੇ ਮਜੀਠੀਆ ਨੂੰ 22 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ।

ਮਜੀਠੀਆ ਨੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ‘ਤੇ ਪੰਜਾਬ ‘ਚ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 24 ਫਰਵਰੀ ਨੂੰ ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ।

ਮਜੀਠੀਆ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ ।

ਇਸ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਉਹ ਹੌਸਲੇ ‘ਚ ਹਨ। ਉਨ੍ਹਾਂ ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਐਗਜ਼ਿਟ ਪੋਲ ਹਮੇਸ਼ਾ ਫੇਲ੍ਹ ਹੋਏ ਹਨ।