GTA News Media

Top Info Bar
22.1°C Toronto Loading date...
Punjab

ਅਕਾਲੀ ਲੀਡਰ ਅਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੀਤਾ ਗਿਆ ਮੁਅੱਤਲ

ਅਕਾਲੀ ਲੀਡਰ ਅਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪਾਰਟੀ ’ਚੋਂ ਕੀਤਾ ਗਿਆ ਮੁਅੱਤਲ
Share this post via:

ਸੀਨੀਅਰ ਅਕਾਲੀ ਲੀਡਰ ਅਤੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰਕੇ 48 ਘੰਟਿਆਂ ਵਿੱਚ ਜਵਾਬ ਮੰਗਿਆ ਹੈ। ਇਹ ਫ਼ੈਸਲਾ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਹੋਈ ਇੱਕ ਖਾਸ ਮੀਟਿੰਗ ’ਚ ਲਿਆ ਗਿਆ।

ਮੀਟਿੰਗ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ SGPC ਦੇ ਪ੍ਰਧਾਨ ਨੂੰ ਲੈ ਕੇ ਚਰਚਾ ਵੀ ਹੋਈ। ਇਹ ਵੀ ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨ ਕਰ ਚੁੱਕੀ ਹੈ। ਮੀਟਿੰਗ ’ਚ ਇਹ ਵੀ ਚਰਚਾ ਰਹੀ ਕਿ ਬੀਬੀ ਜਗੀਰ ਕੌਰ ਪਿੱਛੇ ਕੁਝ ਤਾਕਤਾਂ ਉਨ੍ਹਾਂ ਨੂੰ ਗੁੰਮਰਾਹ ਕਰਕੇ ਇਹ ਸਭ ਕੁੱਝ ਕਰਵਾ ਰਹੀਆਂ ਹਨ।