GTA News Media

Top Info Bar
22.1°C Toronto Loading date...
Punjab

ਅਗਾਊਂ ਜ਼ਮਾਨਤ ਮਿਲਣ ਮਗਰੋਂ ਬਿਕਰਮ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ ,ਕਾਗਰਸ ਤੇ ਆਪ ਤੇ ਬੰਨ੍ਹਿਆ ਤਿੱਖਾ ਨਿਸ਼ਾਨਾ

ਅਗਾਊਂ ਜ਼ਮਾਨਤ ਮਿਲਣ ਮਗਰੋਂ ਬਿਕਰਮ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ ,ਕਾਗਰਸ ਤੇ ਆਪ ਤੇ ਬੰਨ੍ਹਿਆ ਤਿੱਖਾ ਨਿਸ਼ਾਨਾ
Share this post via:

ਡਰੱਗ ਮਾਮਲੇ ‘ਚ ਕੇਸ ਦਰਜ ਹੋਣ ਤੋਂ ਬਾਅਦ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਤੇ ਉਨ੍ਹਾਂ ਨੇ ਕਿਹਾ ਕਿ ਅਫਸਰਾਂ ਨੂੰ ਡਰਾ ਧਮਾਕੇ ਮੇਰੇ ਉਪਰ ਕੇਸ ਦਰਜ ਕੀਤਾ ਗਿਆ। ਮਜੀਠਿਆ ਨੇ ਕਿਹਾ ਕਿ ਸਰਕਾਰ ਨੇ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਆਪਣਾ ਉਲੂ ਸਿੱਧਾਂ ਕਰਦੇ ਹੋਏ ਕੁਰਸੀ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੰਨੀ ਸਰਕਾਰ ਨੇ ਥੋੜ੍ਹੇ ਸਮੇਂ ‘ਚ ਹੀ 4 ਡੀਜੀਪੀ ਬਦਲ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਮੇਰੇ ਤੇ ਕੇਸ ਕਰਨਾ ਬਦਲਾਖੋਰੀ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕੇਸ ਦਰਜ ਹੋਣ ਤੋਂ ਬਾਅਦ ਕਿਤੇ ਨਹੀਂ ਭਜਿਆ ਸੀ। ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ਉਤੇ ਲੈਂਦੇ ਹੋਏ ਕਿਹਾ ਕਿ ਜਦੋਂ ਅਰਵਿੰਦ ਕੇਜਰੀਵਾਲ ਨੇ ਮੁਆਫੀ ਮੰਗੀ ਸੀ ਤਾਂ ਉਸ ਸਮੇਂ ਭਗਵੰਤ ਮਾਨ ਨੇ ਅਸਤੀਫਾ ਦੇ ਕੇ ਫਿਰ ਵਾਪਸ ਕਿਉਂ ਲਿਆ ਹੈ।