GTA News Media

Top Info Bar
22.1°C Toronto Loading date...
Punjab

ਅਜਨਾਲਾ: ਪੁਲਸ ਵੱਲੋਂ ਮਿਲੇ ਭਰੋਸੇ ਮਗਰੋਂ ਅੰਮ੍ਰਿਤਪਾਲ ਨੇ ਚੁੱਕਿਆ ਧਰਨਾ

ਅਜਨਾਲਾ: ਪੁਲਸ ਵੱਲੋਂ ਮਿਲੇ ਭਰੋਸੇ ਮਗਰੋਂ ਅੰਮ੍ਰਿਤਪਾਲ ਨੇ ਚੁੱਕਿਆ ਧਰਨਾ
Share this post via:

ਅੰਮ੍ਰਿਤਸਰ ਦਿਹਾਤੀ ਪੁਲਸ ਦੇ SSP ਸਤਿੰਦਰ ਸਿੰਘ ਵੱਲੋਂ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰਨ ਦਾ ਭਰੋਸਾ ਦੇਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵੱਲੋਂ ਧਰਨਾ ਚੁੱਕ ਲੈਣ ਦੀ ਸੂਚਨਾ ਹੈ, ਜਦਕਿ ਅੰਮ੍ਰਿਤਪਾਲ ਅਜੇ ਅਜਨਾਲਾ ’ਚ ਹੀ ਹੈ। ਜ਼ਿਕਰਯੋਗ ਹੈ ਕਿ ਅੱਜ ਸਵੇਰੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅ੍ਰੰਮਿਤਪਾਲ ਸਿੰਘ ਅਜਨਾਲਾ ਥਾਣੇ ’ਚ ਪਹੁੰਚੇ। ਇਸ ਦੌਰਾਨ ਜਥੇਬੰਦੀ ਦੇ ਕਾਰਕੁਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਅੰਮ੍ਰਿਤਪਾਲ ਦੇ ਸਮਰਥਕਾਂ ਵੱਲੋਂ ਬੈਰੀਕੇਡ ਤੋੜਨ ਤੋਂ ਇਲਾਵਾ ਪੁਲਸ ਮੁਲਾਜ਼ਮਾਂ ਦੀਆਂ ਗੱਡੀਆਂ ਦੀ ਭੰਨ-ਤੋੜ ਕੀਤੀ ਗਈ ਅਤੇ ਸ਼ਰੇਆਮ ਤਲਵਾਰਾਂ ਲਹਿਰਾਈਆਂ ਗਈਆਂ। ਪੁਲਸ ਅਧਿਕਾਰੀਆਂ ਸਣੇ ਕਈ ਮੁਲਾਜ਼ਮ ਵੀ ਜ਼ਖ਼ਮੀ ਹੋ ਗਏ। ਇਸ ਤੋਂ ਪਹਿਲਾਂ ਅ੍ਰੰਮਿਤਪਾਲ ਨੇ ਕਿਹਾ ਸੀ ਕਿ ਜੇਕਰ ਉਸ ਦੇ ਖ਼ਿਲਾਫ਼ ਕੀਤੇ ਝੂਠੇ ਕੇਸ ਨੂੰ ਰੱਦ ਨਾ ਕੀਤਾ ਗਿਆ ਤਾਂ ਉਹ ਅਜਨਾਲਾ ਵਿਖੇ ਰੋਸ ਪ੍ਰਦਰਸ਼ਨ ਕਰਨਗੇ।