GTA News Media

Top Info Bar
22.1°C Toronto Loading date...
Punjab

ਅਹਿਮ ਖਬਰ: ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੇ ਕੈਬਨਿਟ ਨੇ ਦਿੱਤੀ ਮਨਜ਼ੂਰੀ

ਅਹਿਮ ਖਬਰ: ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੇ ਕੈਬਨਿਟ ਨੇ ਦਿੱਤੀ ਮਨਜ਼ੂਰੀ
Share this post via:

ਨਵੀਂ ਦਿੱਲੀ:ਕੇਂਦਰੀ ਮੰਤਰੀ ਮੰਡਲ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਪੰਜ ਦਿਨ ਪਹਿਲਾਂ (19 ਨਵੰਬਰ) ਗੁਰਪੁਰਬ ਦੇ ਦਿਨ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਕਾਨੂੰਨ ਨੂੰ ਵਾਪਸ ਲੈਣ ਦਾ ਪ੍ਰਸਤਾਵ ਦੋਵਾਂ ਸਦਨਾਂ ਵਿੱਚ ਪਾਸ ਕੀਤਾ ਜਾਵੇਗਾ।ਤੇ ਇਸ ਤੋਂ ਬਾਅਦ ਤਿੰਨ ਖੇਤੀ ਕਾਨੂੰਨਾਂ ਨੂੰ ਖ਼ਤਮ ਕਰ ਦਿੱਤਾ ਜਾਵੇਗਾ।

ਮਾਹਿਰਾਂ ਮੁਤਾਬਕ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਘੱਟੋ-ਘੱਟ 3 ਦਿਨਾਂ ਵਿੱਚ ਇਹ ਪ੍ਰਕਿਿਰਆ ਪੂਰੀ ਹੋ ਸਕਦੀ ਹੈ। ਸੰਸਦ ਦਾ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਵੇਗਾ। ਸੰਵਿਧਾਨ ਮਾਹਿਰ ਵਿਰਾਗ ਗੁਪਤਾ ਮੁਤਾਬਕ ਕਿਸੇ ਵੀ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਿਰਆ ਵੀ ਉਸੇ ਤਰ੍ਹਾਂ ਹੋਵੇਗੀ, ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਇਆ ਜਾਂਦਾ ਹੈ।